ਪੰਜਾਬ ਕਪੂਰਥਲਾ ’ਚ ਭਿਆਨਕ ਹਾਦਸੇ ’ਚ 3 ਮੌਤਾਂ/ ਅਣਪਛਾਤੇ ਵਾਹਨ ਨੇ ਮੋਟਰ ਸਾਇਕਲ ਨੂੰ ਮਾਰੀ ਟੱਕਰ/ ਪੁਲਿਸ ਨੇ ਲਾਸ਼ਾਂ ਹਸਪਤਾਲ ਪਹੁੰਚਾ ਕੇ ਜਾਂਚ ਆਰੰਭੀ By admin - September 12, 2026 0 2 Facebook Twitter Pinterest WhatsApp ਕਪੂਰਥਲਾ ਦੇ ਪਿੰਡ ਸੁਭਾਨਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਕਰੀਬ ਸਵੇਰੇ 9:15 ਵਜੇ ਉਸ ਵੇਲੇ ਵਾਪਰਿਆ ਜਦੋਂ ਅਣਪਛਾਤੇ ਵਾਹਨ ਨੇ ਮੋਟਰ ਸਾਇਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲਾਸ਼ਾਂ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭ ਦਿੱਤੀ ਹੈ। ਸ਼ੁਰੂਆਤੀ ਜਾਂਚ ਦੌਰਾਨ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਵਾਰਿਸਾਂ ਤਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਸ਼ਨਾਖ਼ਤ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇੱਕ ਵੋਟਰ ਕਾਰਡ ਮਿਲਿਆ ਹੈ, ਜਿਸ ’ਤੇ ਅਮਨਾ ਪਤਨੀ ਸਤਨਾਮ, ਪਿੰਡ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਲਿਖਿਆ ਹੋਇਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕਾਂ ਕੋਲੋਂ ਮਿਲਿਆ ਬੈਗ ਅਤੇ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਤਿੰਨਾਂ ਦੀ ਪਛਾਣ ਹੋ ਸਕੇ। ਹਾਦਸਾ ਕਿਸ ਤਰ੍ਹਾਂ ਵਾਪਰਿਆ ਅਤੇ ਇਸ ਵਿੱਚ ਕਿਸ ਵਾਹਨ ਦੀ ਸ਼ਮੂਲੀਅਤ ਸੀ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।