ਮੋਗਾ ਦੀ ਵਿਧਾਇਕਾ ਵੱਲੋਂ ਨਿਯਕਤੀ ਪੱਤਰ ਵੰਡ ਸਮਾਗਮ/ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ/ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀਆਂ ਸ਼ੁਭਕਾਮਨਾਵਾਂ

0
3

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਨੇ। ਇਸੇ ਤਹਿਤ ਅੱਜ ਮੋਗਾ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਮਿਲ ਸਕਣ।
ਜਾਣਕਾਰੀ ਦਿੰਦਿਆਂ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਬਿਨਾਂ ਪੱਖਪਾਤ, ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਮੈਰਿਟ ਦੇ ਆਧਾਰ ’ਤੇ ਰੁਜ਼ਗਾਰ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਅਤੇ ਆਤਮਨਿਰਭਰ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਮੋਗਾ ਹਲਕੇ ਦੀਆਂ 25 ਮਹਿਲਾਵਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਇਨ੍ਹਾਂ ਵਿੱਚ 4 ਆਂਗਣਵਾੜੀ ਵਰਕਰਾਂ ਅਤੇ 21 ਆਂਗਣਵਾੜੀ ਹੈਲਪਰਾਂ ਦੀਆਂ ਨਿਯੁਕਤੀਆਂ ਸ਼ਾਮਲ ਹਨ। ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਪੰਜਾਬ ਸਰਕਾਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਵਿਧਾਇਕਾ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਪਰਿਵਾਰਾਂ ਦੀ ਸੇਵਾ ਕਰਨਾ ਇੱਕ ਅਹਿਮ ਜ਼ਿੰਮੇਵਾਰੀ ਹੈ ਅਤੇ ਨਵ-ਨਿਯੁਕਤ ਮਹਿਲਾਵਾਂ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਵਰਗ ਨੂੰ ਬਿਹਤਰ ਮੌਕੇ ਪ੍ਰਦਾਨ ਕਰਕੇ ਇੱਕ ਖੁਸ਼ਹਾਲ, ਸਸ਼ਕਤ ਅਤੇ ਆਤਮਨਿਰਭਰ ਪੰਜਾਬ ਦੀ ਸਿਰਜਣਾ ਕਰਨਾ ਹੈ।  ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਇੱਕ ਨਵੀਂ ਸ਼ੁਰੂਆਤ ਹੈ।

LEAVE A REPLY

Please enter your comment!
Please enter your name here