ਜਲੰਧਰ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ/ ਜ਼ਖਮੀ ਹਾਲਤ ’ਚ ਕਾਬੂ ਕਰ ਕੇ ਹਸਪਤਾਲ ਦਾਖਲ/ ਹਥਿਆਰ ਰਿਕਵਰੀ ਲਈ ਲੈ ਕੇ ਆਈ ਸੀ ਪੁਲਿਸ

0
2

ਜਲੰਧਰ ਦੇ ਜਮਸ਼ੇਰ ਰੋਡ ਇਲਾਕੇ ਵਿਚ ਮਾਹੌਲ ਉਸ ਵੇਲੇ ਦਹਿਸ਼ਤ ਵਾਲਾ ਬਣ ਗਿਆ ਜਦੋਂ ਰਿਕਵਰੀ ਲਈ ਲਿਆਂਦੇ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਜ਼ਖਮੀ ਹਾਲਾਤ ਵਿਚ ਗ੍ਰਿਫਤਾਰ ਕਰ ਕੇ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਮੁਲਜ਼ਮ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਪ੍ਰਿੰਸ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਉਸ ਨੂੰ ਹਥਿਆਰ ਬਰਾਮਦਗੀ ਲਈ ਲੈ ਕੇ ਆਈ ਸੀ, ਜਿੱਥੇ ਮੁਲਜਮ ਨੇ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜਮ ਨੂੰ ਕਾਬੂ ਕਰ ਲਿਆ।
ਪੁਲਿਸ ਨੇ ਮੁਲਜਮ ਨੂੰ  ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਤੋਂ ਬਾਅਦ ਪੁਲਿਸ ਉਸਨੂੰ ਹਥਿਆਰ ਬਰਾਮਦ ਕਰਨ ਲਈ ਜਮਸ਼ੇਰ ਦੇ ਡੇਅਰੀ ਕੰਪਲੈਕਸ ਇਲਾਕੇ ’ਚ ਲੈ ਕੇ ਗਈ। ਉੱਥੇ ਮੁਲਜ਼ਮ ਨੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਅਧਿਕਾਰੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ। ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ, ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਵਾਲੀ ਥਾਂ ਤੋਂ ਚੱਲੀ ਹੋਈ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਮੁਲਜ਼ਮ ਨੇ ਪਿਛਲੇ ਸ਼ਨੀਵਾਰ ਇੱਕ ਸ਼ੋਅਰੂਮ ’ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ ਸ਼ੋਅਰੂਮ ਦੇ ਮਾਲਕ ਨੂੰ ਕੋਈ ਧਮਕੀ ਭਰੀ ਕਾਲ ਨਹੀਂ ਆਈ ਸੀ। ਪੁਲਿਸ ਟੀਮ ਨੇ ਇਸ ਮਾਮਲੇ ਨੂੰ ਸਫਲਤਾਪੂਰਵਕ ਹੱਲ ਕਰ ਲਿਆ। ਤਰਨਤਾਰਨ ਦੇ ਪਿੰਡ ਕਾਕਾ ਕੰਡੀਆਲਾ ਦੇ ਦੋ ਨੌਜਵਾਨ ਇਸ ਅਪਰਾਧ ਨੂੰ ਅੰਜਾਮ ਦੇਣ ਆਏ ਸਨ। ਪੁਲਿਸ ਨੇ ਖੁਲਾਸਾ ਕੀਤਾ ਕਿ ਮੁਲਜ਼ਮਾਂ ਸੁਖਜਿੰਦਰ ਸਿੰਘ ਉਰਫ਼ ਪ੍ਰਿੰਸ ਅਤੇ ਸਹਿਜਦੀਪ ਨੇ ਘਟਨਾ ਦੀ ਕੋਸ਼ਿਸ਼ ਤੋਂ ਬਾਅਦ ਆਪਣੇ ਹਥਿਆਰ ਜਮਸ਼ੇਰ ’ਚ ਲੁਕਾ ਦਿੱਤੇ ਸਨ।
ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਸਹਿਜਦੀਪ ਨੇ ਗੋਲੀਬਾਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਪੁਲਿਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਮੌਕੇ ’ਤੇ ਲੈ ਕੇ ਗਈ ਤਾਂ ਉਸਨੇ ਅਧਿਕਾਰੀਆਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ’ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਗੋਲੀਬਾਰੀ ’ਚ ਪ੍ਰਿੰਸ ਜ਼ਖ਼ਮੀ ਹੋ ਗਿਆ। ਸਹਿਜਦੀਪ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ।

LEAVE A REPLY

Please enter your comment!
Please enter your name here