ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ/ ਈਮੇਲ ਰਾਹੀਂ ਧਮਕੀ ਮਿਲਣ ਬਾਅਦ ਪੁਲਿਸ ਚੌਕਸ/ ਪੁਲਿਸ ਵੱਲੋਂ ਅਦਾਲਤੀ ਕੰਲਪੈਕਸ ਦੀ ਵਿਸ਼ੇਸ਼ ਚੈਕਿੰਗ

0
2

ਲੁਧਿਆਣਾ ਅਦਾਲਤੀ ਕੰਪਲੈਕਸ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਹੀ ਅਦਾਲਤ ਦੀ ਕੰਪਲੈਕਸ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਕੋਰਟ ਕੰਪਲੈਕਸ ਅੰਦਰ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਈਮੇਲ ਰਾਹੀਂ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਡੌਗ ਸਕੁਐਡ ਦੀ ਮਦਦ ਨਾਲ ਕੋਰਟ ਕੰਪਲੈਕਸ ਦਾ ਹਰ ਹਿੱਸਾ ਚੈੱਕ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਪੂਰੇ ਹੀ ਨਿਗਰਾਨੀ ਰੱਖੀ ਜਾ ਰਹੀ ਹੈ।

LEAVE A REPLY

Please enter your comment!
Please enter your name here