ਪੰਜਾਬ ਫਤਹਿਗੜ੍ਹ ਸਾਹਿਬ ਵਾਸੀਆਂ ਨੂੰ ਵਿਧਾਇਕ ਰਾਏ ਦੇ ਤੋਹਫਾ/ 40 ਸਾਲਾਂ ਤੋਂ ਅਧੂਰਾ ਪਿਆ ਸੀਵਰੇਜ ਦਾ ਕੰਮ ਸ਼ੁਰੂ/ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ By admin - September 12, 2026 0 1 Facebook Twitter Pinterest WhatsApp ਰੋਜ਼ਾ ਸ਼ਰੀਫ਼ ਫਤਿਹਗੜ੍ਹ ਸਾਹਿਬ ਦੇ ਨਜ਼ਦੀਕ ਸਥਿਤ ਰਵਾਨੀ ਰੈਸਟ ਹਾਊਸ ਵਿਖੇ ਕਈ ਦਹਾਕਿਆਂ ਤੋਂ ਅਧੂਰੇ ਪਏ ਸੀਵਰੇਜ ਪ੍ਰਾਜੈਕਟ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਇਹ ਅਹਿਮ ਵਿਕਾਸ ਕਾਰਜ ਲੰਬੇ ਸਮੇਂ ਤੋਂ ਲਟਕ ਰਿਹਾ ਸੀ, ਜਿਸ ਕਾਰਨ ਸੰਗਤਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰਹੁਣ ਮਾਨ ਸਰਕਾਰ ਨੇ ਇਸ ਨੂੰ ਪੂਰਾ ਕਰਨ ਦਾ ਫੈਸਲਾ ਲਿਆ ਹੈ, ਜਿਸ ਦੇ ਤਹਿਤ ਇਸ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਰੋਜ਼ਾ ਸ਼ਰੀਫ਼ ਦੇ ਖਲੀਫਾ ਨੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਚੋਣਾਂ ਸਮੇਂ ਸਰਕਾਰ ਬਣਨ ‘ਤੇ ਇਸ ਸੀਵਰੇਜ ਸਿਸਟਮ ਨੂੰ ਸੁਧਾਰਨ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਅੱਜ ਅਮਲੀ ਜਾਮਾ ਪਹਿਨਾ ਦਿੱਤਾ ਹੈ। ਇਸੇ ਦੌਰਾਨ ਸੈਫ ਨੇ ਵੀ ਆਪ ਸਰਕਾਰ ਅਤੇ ਵਿਧਾਇਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਹ ਸੀਵਰੇਜ ਦਾ ਕੰਮ ਪਿਛਲੇ ਕਰੀਬ 40 ਸਾਲਾਂ ਤੋਂ ਅਧੂਰਾ ਪਿਆ ਸੀ, ਜਿਸ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।