ਅੰਮ੍ਰਿਤਸਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ/ ਹਿੰਸਕ ਝੜਪ ਦੌਰਾਨ ਚੱਲੀ ਗੋਲੀ ਨਾਲ ਕਈ ਜ਼ਖਮੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
1

 

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿਖੇ ਰਸਤੇ ਨੂੰ ਲੈ ਕੇ ਹੋਈ ਖੂਨੀ ਝੜਪ ਦੌਰਾਨ ਚੱਲੀ ਗੋਲੀ ਨਾਲ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਦੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਮੁਤਾਬਕ ਪਿੰਡ ਦੇ ਕੁਝ ਵਿਅਕਤੀਆਂ ਨੇ 40-50 ਅਣਪਛਾਤਿਆਂ ਦੀ ਮਦਦ ਨਾਲ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਘਰ ਅਤੇ ਵਾਹਨਾਂ ਦਾ ਨੁਕਸਾਨ ਹੋਣ ਦੇ ਨਾਲ ਨਾਲ ਉਨ੍ਹਾਂ ਦਾ ਭਤੀਜਾ ਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਉਧਰ, ਦੂਜੀ ਧਿਰ ਦੇ ਸੁਬੇਗ ਸਿੰਘ ਨੇ ਦੋਸ਼ ਨਕਾਰਦਿਆਂ ਕਿਹਾ ਕਿ ਪੁਰਾਣੇ ਰਸਤੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਲਖਵਿੰਦਰ ਸਿੰਘ ਨੇ ਉਨ੍ਹਾਂ ਦੇ ਘਰ ਤੇ ਗੋਲੀਆਂ ਚਲੀਆਂ ਹਨ, ਜਿਸ ਨਾਲ 3 ਤੋਂ 4 ਵਿਅਕਤੀ ਜ਼ਖ਼ਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਡੀਐਸਪੀ ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ।
ਡੀਐਸਪੀ ਔਲਖ ਮੁਤਾਬਕ ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਗੋਲੀਬਾਰੀ ਦੋਵਾਂ ਧਿਰਾਂ ਵੱਲੋਂ ਹੋਣ ਦੀ ਗੱਲ ਸਾਹਮਣੇ ਆਈ ਹੈ। ਜ਼ਖ਼ਮੀਆਂ ਸਬੰਧੀ ਹਾਲੇ ਤੱਕ ਕੋਈ ਰਿਪੋਰਟ ਜਾਂ ਬਿਆਨ ਦਰਜ ਨਹੀਂ ਹੋਇਆ। ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here