ਪਟਿਆਲਾ ਦੇ ਪਿੰਡ ਹਡਾਣਾ ਪਹੁੰਚੇ ਹਰਿਆਣਾ ਸੀਐਮ ਸੈਣੀ/ ਸ਼ਹੀਦ ਮਲਕੀਤ ਸਿੰਘ ਦੀ ਬਰਸੀ ਸਮਾਗਮ ’ਚ ਸ਼ਿਰਕਤ/ ਸਮਾਧੀ ’ਤੇ ਫੁੱਲ ਮਾਲਾਵਾਂ ਭੇਂਟ ਕਰ ਕੇ ਦਿੱਤੀ ਸ਼ਰਧਾਦਲੀ

0
1

ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਦੇ ਪਿੰਡ ਹਡਾਣਾ ਵਿੱਚ ਕਾਰਗਿਲ ਸ਼ਹੀਦ ਨਾਇਕ ਮਲਕੀਤ ਸਿੰਘ ਦੀ 26ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਿਰਕਤ ਕੀਤੀ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਦੇਸ਼ਵਾਸੀ ਆਜ਼ਾਦੀ ਅਤੇ ਸੁਰੱਖਿਅਤ ਮਾਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਨ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਅਤੇ ਇਮਾਨਦਾਰ ਸਰਕਾਰ ਦੀ ਉਮੀਦ ਨਾਲ ‘ਆਪ’ ਨੂੰ ਮੌਕਾ ਦਿੱਤਾ ਸੀ, ਪਰ ਸਰਕਾਰ ਦੇ ਕੰਮਕਾਜ ਤੋਂ ਲੋਕ ਨਿਰਾਸ਼ ਹਨ।
ਪੰਜਾਬ ਵਿੱਚ ਨਸ਼ੇ ਦੇ ਮੁੱਦੇ ’ਤੇ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਨੌਜਵਾਨ ਅੱਜ ਵੀ ਨਸ਼ੇ ਦੀ ਲਪੇਟ ਵਿੱਚ ਹਨ। ਉਨ੍ਹਾਂ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਸੈਣੀ ਨੇ ਕਿਸਾਨਾਂ ਦੀਆਂ ਫਸਲਾਂ ਦੀ MSP ’ਤੇ ਖਰੀਦ ਅਤੇ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਸਮੇਤ ਚੋਣ ਵਾਅਦਿਆਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ’ਤੇ ਮੁੜ ਵੱਡੇ ਵਾਅਦੇ ਕੀਤੇ ਜਾ ਰਹੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੇ ਸੂਬੇ ਦੀਆਂ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ, ਮਹਿਲਾਵਾਂ ਅਤੇ ਬਜ਼ੁਰਗਾਂ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪਲਾਟ ਅਤੇ ਹੋਰ ਸਹੂਲਤਾਂ ਦਾ ਵੀ ਜ਼ਿਕਰ ਕੀਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਈਕਲੋਥਾਨ, ਰਾਹਗੀਰੀ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅੰਤ ਵਿੱਚ ਸੈਣੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾਮੁਕਤ, ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਕੰਮ ਕਰੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਯਤਨ ਕੀਤੇ ਜਾਣਗੇ।

LEAVE A REPLY

Please enter your comment!
Please enter your name here