ਕਿੱਲਿਆਂਵਾਲੀ ਮਾਰਕੀਟ ਕਮੇਟੀ ਨੂੰ ਮਿਲਿਆ ਨਵਾਂ ਚੇਅਰਮੈਨ/ ਗੁਰਬਾਜ ਸਿੰਘ ਬਣਵਾਲਾ ਦੀ ਹੋਈ ਤਾਜਪੋਸ਼ੀ/ ਬਾਕੀ ਆਗੂਆਂ ਨੂੰ ਵੀ ਅਹੁਦੇਦਾਰੀਆਂ ਨਾਲ ਨਿਵਾਜਣ ਦਾ ਐਲਾਨ

0
1

 

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਅਹੁਦੇਦਾਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਅੱਜ ਕਿੱਲਿਆਂਵਾਲੀ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਸੁਖਮਣੀ ਸਾਹਿਬ ਪਾਠ ਦਾ ਭੋਗ ਪਾ ਕੇ ਕੀਤੀ ਗਈ। ਪਾਰਟੀ ਦੇ ਪੁਰਾਣੇ ਅਤੇ ਮਿਹਨਤੀ ਆਗੂ ਸਰਦਾਰ ਗੁਰਬਾਜ ਸਿੰਘ ਬਣਵਾਲਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ। ਬਿਜਲੀ ਕਿੱਲਤ ਬਾਰੇ ਉਨ੍ਹਾਂ ਕਿਹਾ ਕਿ ਇਹ ਦਿੱਕਤ ਤਕਨੀਕੀ ਖਰਾਬੀ ਕਾਰਨ ਆਈ ਹੈ, ਜੋ ਛੇਤੀ ਠੀਕ ਹੋ ਜਾਵੇਗੀ।
ਇਸ ਮੌਕੇ ਮੰਤਰੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਗੁਰਬਾਜ ਸਿੰਘ ਪਾਰਟੀ ਦੇ ਇੱਕ ਸੰਘਰਸ਼ਸ਼ੀਲ ਯੋਧੇ ਹਨ, ਜਿਨ੍ਹਾਂ ਨੇ ਲੰਮਾ ਸਮਾਂ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕੀਤੀ ਹੈ। ਉਹਨਾਂ ਉਮੀਦ ਜਤਾਈ ਕਿ ਨਵੇਂ ਚੇਅਰਮੈਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਮਸਲੇ ਹੱਲ ਕਰਨ ਲਈ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨਗੇ। ਆਗੂਆਂ ਦੀ ਨਾਰਾਜ਼ਗੀ ਬਾਰੇ ਪੁੱਛੇ ਸਵਾਲ ‘ਤੇ ਬੋਲਦਿਆਂ ਉਹਨਾਂ ਸਪੱਸ਼ਟ ਕੀਤਾ ਕਿ ਜਿਹੜੇ ਸਾਥੀ ਰਹਿ ਗਏ ਹਨ, ਉਹਨਾਂ ਨੂੰ ਵੀ ਜਲਦ ਹੀ ਸਟੇਟ ਪੱਧਰ ‘ਤੇ ਅਹੁਦੇ ਦੇ ਕੇ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
​ਉੱਥੇ ਹੀ ਦੂਜੇ ਪਾਸੇ, ਜਦੋਂ ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ, ਥਰਮਲ ਪਲਾਂਟਾਂ ਦੇ ਬੰਦ ਹੋਣ ਅਤੇ ਕੋਲੇ ਦੀ ਕਮੀ ਬਾਰੇ ਸਵਾਲ ਪੁੱਛਿਆ ਗਿਆ ਤਾਂਉਹਨਾਂ ਦੱਸਿਆ ਕਿ ਥਰਮਲ ਪਲਾਂਟਾਂ ਵਿੱਚ ਕੋਈ ਕੋਲੇ ਦੀ ਘਾਟ ਨਹੀਂ ਹੈ, ਬਲਕਿ ਇੱਕ ਥਰਮਲ ਪਲਾਂਟ ਵਿੱਚ ਆਈ ਤਕਨੀਕੀ ਖਰਾਬੀ ਕਾਰਨ ਕੁਝ ਦਿੱਕਤਾਂ ਆਈਆਂ ਸਨ। ​ਉਨ੍ਹਾਂ ਕਿਹਾ ਕਿ ਬਿਜਲੀ ਦੀ ਕੋਈ ਕਿੱਲਤ ਨਹੀਂ ਹੈ ਅਤੇ ਇਹ ਸਮੱਸਿਆ ਥਰਮਲ ਪਲਾਂਟ ‘ਚ ਨੁਕਸ ਪੈ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ 10 ਹਜ਼ਾਰ ਕਰੋੜ ਦੀ ਬਿਜਲੀ ਬਾਹਰੋਂ ਖਰੀਦ ਕੇ ਕਮੀ ਪੂਰੀ ਕਰ ਰਹੀ ਹੈ ਤੇ ਛੇਤੀ ਹੀ ਹਾਲਾਤ ਆਮ ਵਰਗੇ ਹੋ ਜਾਣਗੇ।

LEAVE A REPLY

Please enter your comment!
Please enter your name here