ਬਠਿੰਡਾ ਵਿਖੇ ਯੂਥ ਰਨ ਪੰਜਾਬ 2026 ਦਾ ਆਯੋਜਨ/ 20 ਹਜ਼ਾਰ ਨੌਜਵਾਨਾਂ ਤੇ ਖਿਡਾਰੀਆਂ ਨੇ ਲਿਆ ਹਿੱਸਾ/ ਆਪ ਆਗੂ ਰਾਜਬੀਰ ਘੁੰਮਣ ਵੱਲੋਂ ਬਠਿੰਡਾ ਵਾਸੀਆਂ ਦਾ ਧੰਨਵਾਦ

0
1

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਬਠਿੰਡਾ ਵਿਖੇ “ਯੂਥ ਰਨ ਪੰਜਾਬ 2026” ਦਾ ਆਯੋਜਨ ਕੀਤਾ ਗਿਆ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈ ਗਈ ਇਸ ਦੌੜ ਵਿਚ 20 ਹਜ਼ਾਰ ਦੇ ਕਰੀਬ ਨੌਜਵਾਨਾਂ ਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ। ਪ੍ਰਬੰਧਕਾਂ ਮੁਤਾਬਕ ਇਸ ਦੌੜ ਦੇ ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾਣਗੇ, ਜਦੋਂ ਕਿ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਪ੍ਰਾਪਤ ਹੋਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪ ਆਗੂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਇਸ ਦੌੜ ਦੇ ਸਫਲਤਾ ਨੇ ਪੰਜਾਬੀਆਂ ਨੂੰ ਨਸ਼ਈ ਕਹਿਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

LEAVE A REPLY

Please enter your comment!
Please enter your name here