ਫਤਹਿਗੜ੍ਹ ਸਾਹਿਬ ਪਹੁੰਚੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਢਿੱਲੋਂ/ ਨਸ਼ਾ ਵਿਰੋਧੀ ਰੈਲੀ ਦੀਆਂ ਤਿਆਰੀ ਦਾ ਜਾਇਜ਼ਾ/ ਸਮਾਜ ਨੂੰ ਜ਼ਿੰਮੇਵਾਰੀ ਨਿਭਾਉਣ ਦਾ ਦਿੱਤਾ ਸਨੇਹਾ

0
2

ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ 19 ਸਤੰਬਰ ਨੂੰ ਨਸ਼ਾ ਵਿਰੋਧੀ ਰੈਲੀ ਕੱਢੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਪਾਰਟੀਆਂ ਆਗੂਆਂ ਨੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਗੰਭੀਰ ਸਮੱਸਿਆ ਬਣ ਚੁੱਕੇ ਹਨ, ਇਸ ਲਈ ਸਾਰੇ ਵਰਗਾਂ ਨੂੰ ਇਕਜੁਟ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਅੰਦਰ ਕੱਢੀਆਂ ਜਾਣ ਵਾਲੀਆਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

LEAVE A REPLY

Please enter your comment!
Please enter your name here