ਪੰਜਾਬ ਮਲੋਟ ’ਚ ਵਿਰੋਧੀਆਂ ’ਤੇ ਵਰ੍ਹੇ ਮੰਤਰੀ ਤਰਨਪ੍ਰੀਤ ਸੋਧ/ ਕੁਰਸੀ ਖਾਤਰ ਕੋਝੀਆਂ ਚਾਲਾਂ ਚੱਲਣ ਦੇ ਇਲਜ਼ਾਮ/ ਬਿਜਲੀ ਨਿਰੰਤਰ ਸਪਲਾਈ ਹੋਣ ਦਾ ਕੀਤਾ ਦਾਅਵਾ By admin - September 15, 2026 0 5 Facebook Twitter Pinterest WhatsApp ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਅੱਜ ਮਲੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣੇ ਸਾਥੀ ਮੰਤਰੀ ਬਲਜੀਤ ਕੌਰ ਨਾਲ ਮਿਲ ਕੇ ਗੁਰੂ ਰਵਿਦਾਸ ਨਗਰ 15 ਕਰੋੜ ਦੀ ਲਾਗਤ ਬਣ ਰਹੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਮੰਤਰੀ ਡਾ. ਬਲਜੀਤ ਕੌਰ ਦੀ ਕੋਸ਼ਿਸ਼ ਸਦਕਾ ਸੰਭਵ ਹੋ ਸਕਿਆ ਹੈ। ਬਿਜਲੀ ਕਮੀ ਬਾਰੇ ਉਨ੍ਹਾਂ ਕਿਹਾ ਕਿ ਰਿਕਾਰਡਤੋੜ ਮੰਗ ਤੇ ਥਰਮਲ ਪਲਾਟ ਵਿਚ ਨੁਕਸ ਦੇ ਚਲਦਿਆਂ ਕੁੱਝ ਸਮਾਂ ਕੱਟ ਲਾਉਣੇ ਪਏ ਪਰ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ ਅਤੇ ਕਿਸਾਨਾਂ ਨੂੰ ਵਾਧੂ ਬਿਜਲੀ ਦਿਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਤੇ ਅਕਾਲੀ ਦਲ ਵੱਲ ਤਿੱਖੇ ਹਮਲੇ ਵੀ ਕੀਤੇ। ਕਾਂਗਰਸ ਪਾਰਟੀ ਦੇ ਕੁਝ ਕ ਨੇਤਾ ਕੁਰਸੀ ਦੀ ਖਾਤਰ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਤੇ ਤੁਲੇ ਹੋਏ ਹਨ ਦੂਸਰੇ ਪਾਸੇ ਅਕਾਲੀ ਦਲ ਬਾਦਲ ਵੀ ਮੋਦੀ ਨਾਲ ਫਿਰ ਸਾਂਝ ਪਾ ਕੇ ਪੰਜਾਬ ਦੀ ਪੰਜਾਬ ਨੂੰ ਲੁੱਟਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਰਾਜ ਕਾਲ ਵਿੱਚ ਇਕੱਤਰ ਹਜਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਿਨਾਂ ਵਿੱਚ 3 ਹਜਾਰ ਦੇ ਕਰੀਬ ਬਿਜਲੀ ਬੋਰਡ ਦੇ ਵਿੱਚ ਮੁਲਾਜ਼ਮ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ, ਜਿਸ ਦੇ ਚਲਦਿਆਂ 2027 ਦੀਆਂ ਚੋਣਾਂ ਦੇ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਬਹੁਮਤ ਨਾਲ ਸਰਕਾਰ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ।