ਸਰਹਿੰਦ ਦੇ ਬਾਡੀ ਬਿਲਡਰਾਂ ਨੂੰ ਮਿਲੇ ਐਮਪੀ ਅਮਰ ਸਿੰਘ/ ਬਾਡੀ ਬਿਲਡਰਸ ਮਾਰਕੀਟ ਬਚਾਉਣ ਦਾ ਦਿੱਤਾ ਭਰੋਸਾ/ ਅਦਾਲਤੀ ਹੁਕਮਾਂ ਤਹਿਤ ਖਾਲੀ ਕਰਵਾਈ ਸੀ ਮਾਰਕੀਟ

0
3

ਸਰਹਿੰਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਟਰੱਕ ਬਾਡੀ ਬਿਲਡਰਸ ਮਾਰਕੀਟ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਖਾਲੀ ਕਰਵਾ ਲਿਆ ਹੈ। ਇਸੇ ਨੂੰ ਲੈ ਕੇ ਕਾਂਗਰਸੀ ਸਾਂਸਦ ਡਾ. ਅਮਰ ਸਿੰਘ ਨੇ ਸਰਹਿੰਦ ਦੇ ਟਰੱਕ ਬਾਡੀ ਬਿਲਡਰਸ ਮਾਰਕੀਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਾਡੀ ਬਿਲਡਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਾਡੀ ਬਿਲਡਰ ਮਾਰਕੀਟ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।
ਸਾਂਸਦ ਅੱਗੇ ਆਪਣਾ ਪੱਖ ਰੱਖਦਿਆਂ ਬਾਡੀ ਬਿਲਡਰਾਂ ਨੇ ਦੱਸਿਆ ਕਿ ਇਸ ਇੰਡਸਟਰੀ ਨਾਲ ਸਿਰਫ਼ ਮਾਲਕ ਹੀ ਨਹੀਂ, ਸਗੋਂ ਵੱਡੀ ਗਿਣਤੀ ਵਿੱਚ ਕਾਰੀਗਰ, ਮਜ਼ਦੂਰ, ਡਰਾਈਵਰ, ਸਪੇਅਰ ਪਾਰਟਸ ਅਤੇ ਹੋਰ ਕਾਰੋਬਾਰਾਂ ਨਾਲ ਜੁੜੇ ਲੋਕਾਂ ਦਾ ਰੁਜ਼ਗਾਰ ਚੱਲਦਾ ਹੈ। ਇੰਡਸਟਰੀ ਦੇ ਉਜਾੜੇ ਨਾਲ ਇਨ੍ਹਾਂ ਸਾਰਿਆਂ ਦੇ ਰੁਜ਼ਗਾਰ ’ਤੇ ਗੰਭੀਰ ਪ੍ਰਭਾਵ ਪੈਣ ਦਾ ਖਦਸ਼ਾ ਹੈ। ਇਸ ਮੌਕੇ ਡਾ. ਅਮਰ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ ਅਤੇ ਇਸ ਮਸਲੇ ਦਾ ਢੁੱਕਵਾਂ ਹੱਲ ਕੱਢਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here