ਲੁਧਿਆਣਾ ’ਚ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ/ 4 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਸੀ ਪਰੇਸ਼ਾਨ/ ਪੁਲਿਸ ਕਰ ਰਹੀ ਜਾਂਚ

0
1

ਲੁਧਿਆਣਾ ਦੇ ਫੀਲਡਗੰਜ ਇਲਾਕੇ ਵਿਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚਿਰਾਗ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਕਿਸੇ ਠੇਕੇਦਾਰ ਨਾਲ 4 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਸਬੰਧੀ ਹੋਰ ਤੱਥ ਸਪੱਸ਼ਟ ਹੋ ਸਕਣਗੇ।
ਮੁੱਢਲੀ ਜਾਣਕਾਰੀ ਮੁਤਾਬਕ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਥਿਤ ਤੌਰ ’ਤੇ ਮਾਨਸਿਕ ਤਣਾਅ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦਾ ਇੱਕ ਠੇਕੇਦਾਰ ਨਾਲ ਕਰੀਬ 4 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਮਾਮਲੇ ਨੂੰ ਲੈ ਕੇ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਪਰਿਵਾਰ ਵੱਲੋਂ ਦੱਸਿਆ ਗਿਆ ਕਿ ਇਸ ਪਰੇਸ਼ਾਨੀ ਕਾਰਨ ਉਸਨੇ ਇਹ ਖੌਫਨਾਕ ਕਦਮ ਚੁੱਕ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਨੌਜਵਾਨ ਵੱਲੋਂ ਚੁੱਕੇ ਗਏ ਇਸ ਕਦਮ ਦੇ ਪਿੱਛੇ ਅਸਲ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here