ਮਲੋਟ ’ਚ ਅਕਾਲੀ ਦਲ ਦਾ ਸਰਕਾਰ ਖਿਲਾਫ ਪ੍ਰਦਰਸ਼ਨ/ ਬਿਜਲੀ ਕੱਟਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ/ ਅਣਐਲਾਨੇ ਬਿਜਲੀ ਕੱਟ ਤੁਰੰਤ ਬੰਦ ਕਰਨ ਦੀ ਮੰਗ

0
1

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਅਕਾਲੀ ਦਲ ਦੇ ਆਗੂਆਂ ਵੱਲੋਂ ਮਲੋਟ ਵਿਖੇ ਪਾਵਰਕਾਮ ਦਫਤਰ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ। ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਅਗਵਾਈ ਵਿਚ ਇਕੱਤਰ ਹੋਏ ਅਕਾਲੀ ਵਰਕਰਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਅਕਾਲੀ ਆਗੂਆਂ ਨੇ ਸਰਕਾਰ ਤੋਂ ਲੋਕਾਂ ਨੂੰ ਨਿਰਵਿਘਣ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here