ਅਕਾਲੀ ਆਗੂ ਬ੍ਰਹਮਪੁਰਾ ਦਾ ਸੁਖਬੀਰ ਬਾਦਲ ਵੱਲ ਨਿਸ਼ਾਨਾ/ ਪਾਰਟੀ ’ਚੋਂ ਕੱਢੇ ਜਾਣ ਨੂੰ ਲੈ ਕੇ ਚੁੱਕੇ ਵੱਡੇ ਸਵਾਲ/ ਕਿਹਾ, ਨਸ਼ਿਆਂ ਖਿਲਾਫ਼ ਬੋਲਣ ਬਦਲੇ ਹੋਈ ਹੈ ਕਾਰਵਾਈ

0
10

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮਾਂ ਤਹਿਤ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਉੱਥੇ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।
ਬ੍ਰਹਮਪੁਰਾ ਨੇ ਦੋਸ਼ ਲਗਾਇਆ ਕਿ ਉਹ ਨਸ਼ਿਆਂ ਖਿਲਾਫ ਆਵਾਜ਼ ਚੁੱਕਦੇ ਰਹੇ ਹਨ, ਜਿਸ ਦੇ ਚਲਦਿਆਂ ਇਹ ਕਾਰਵਾਈ ਹੋਈ ਹੈ। ਉਸ ਨੇ ਕਿਹਾ ਕਿ ਪਾਰਟੀ ਵੱਲੋਂ ਨਸ਼ਿਆਂ ਨਾਲ ਜੁੜੇ ਲੋਕਾਂ ਨੂੰ ਟਿਕਟਾਂ ਨਿਵਾਜਿਆ ਜਾ ਰਿਹਾ ਹੈ, ਜਦਕਿ ਨਸ਼ੇ ਖਿਲਾਫ ਬੋਲਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ।
ਬ੍ਰਹਮਪੁਰਾ ਨੇ ਇਹ ਵੀ ਦੋਸ਼ ਲਗਾਇਆ ਕਿ ਜਿਨ੍ਹਾਂ ਵਿਅਕਤੀਆਂ ਖਿਲਾਫ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹਨ, ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਤੋਂ ਬਾਹਰ ਹੋਣ ਦੇ ਬਾਵਜੂਦ ਨਸ਼ਿਆਂ ਖ਼ਿਲਾਫ਼ ਉਨ੍ਹਾਂ ਦੀ ਮੁਹਿੰਮ ਨਹੀਂ ਰੁਕੇਗੀ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸ ਮੁੱਦੇ ‘ਤੇ ਆਵਾਜ਼ ਬੁਲੰਦ ਕਰਦੇ ਰਹਿਣਗੇ।

LEAVE A REPLY

Please enter your comment!
Please enter your name here