ਅਕਾਲੀ ਆਗੂ ਦਲਜੀਤ ਚੀਮਾ ਨੇ ਘੇਰੀ ਪੰਜਾਬ ਸਰਕਾਰ/ ਪੰਜਾਬ ਦੇ ਅਧਿਕਾਰ ਅਣਗੌਲਿਆ ਕਰਨ ਦੇ ਲਾਏ ਇਲਜ਼ਾਮ/ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ’ਤੇ ਚੁੱਕੇ ਸਵਾਲ

0
2

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਹਵਾਲੇ ਨਾਲ ਪੰਜਾਬ ਸਰਕਾਰ ਨੂੰ ਘੇਰਿਆ ਹੈ। ਡਾ. ਚੀਮਾ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿਹਤ ਖੇਤਰ ਦਾ ਵੱਖਰਾ ਕੇਡਰ ਬਣਾਉਣ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਹ ਕਾਰਵਾਈ ਪੰਜਾਬ ਦੇ ਹੱਕਾਂ ਨਾਲ ਸਿੱਧਾ ਧੱਕਾ ਹੈ ਪਰ ਪੰਜਾਬ ਸਰਕਾਰ ਇਸ ਬਾਰੇ ਚੁੱਪ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਹ ਕਾਰਵਾਈ 1966 ਵਿੱਚ ਪੰਜਾਬ ਪੁਨਰਗਠਨ ਸਮੇਂ ਹੋਏ ਸਮਝੌਤੇ ਦੀ ਵੀ ਘੋਰ ਉਲੰਘਣਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਉਸ ਸਮੇਂ ਪੰਜਾਬ ਅਤੇ ਹਰਿਆਣਾ ਵਿਚਕਾਰ ਤੈਅ ਹੋਏ 60/40 ਦੇ ਅਨੁਪਾਤ ਨੂੰ ਕਿਸੇ ਵੀ ਤਰੀਕੇ ਭੰਗ ਕਰੇ।
ਉਨ੍ਹਾਂ ਕਿਹਾ ਕਿ ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਬਿਨਾਂ ਇਜ਼ਾਜ਼ਤ ਦੇ ਪ੍ਰਸ਼ਾਸਨ ਨੇ ਕਿਸ ਹੱਕ ਨਾਲ 40 ਡਾਕਟਰਾਂ ਦਾ ਨਵਾਂ ਕੇਡਰ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਅੰਦਰ ਇੱਕ ਇੱਕ ਕਰ ਕੇ ਪੰਜਾਬ ਦੇ ਅਧਿਕਾਰ ਖੋਹੇ ਜਾਣ ਦਾ ਕੰਮ ਹੋ ਰਿਹਾ ਹੈ, ਪਰ ਦੂਜੇ ਪਾਸੇ ਪੰਜਾਬ ਦੀ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here