ਪੰਜਾਬ ਫਤਹਿਗੜ੍ਹ ਦੇ ਅਮਲੋਹ ਵਿਖੇ ਸ਼ਾਨਦਾਰ ਡਰੋਨ ਸ਼ੋਅ/ ਗੁਰੂ ਰਵੀਦਾਸ ਦੇ ਜੀਵਨ ਬਾਰੇ ਕਰਵਾਇਆ ਜਾਣੂ/ ਵੱਡੀ ਗਿਣਤੀ ਸੰਗਤ ਨੇ ਲਿਆ ਹਿੱਸਾ By admin - September 16, 2026 0 1 Facebook Twitter Pinterest WhatsApp ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਅੰਦਰ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਫਤਤਿਗੜ੍ਹ ਸਾਹਿਬ ਅਧੀਨ ਆਉਂਦੇ ਅਮਲੋਹ ਦੀ ਅਨਾਜ ਮੰਡੀ ਡਰੋਨਾਂ ਦੇ ਸ਼ਾਨਦਾਰ ਸ਼ੋਅ ਕਰਵਾ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਹਲਕਾ ਅਮਲੋਹ ਦੀ ਵੱਡੀ ਗਿਣਤੀ ਪੁੱਜੀ ਸੰਗਤ ਨੇ ਇਸ ਦਿਲਕਸ਼ ਡਰੋਨ ਸ਼ੋਅ ਦਾ ਸ਼ਰਧਾ ਭਾਵਨਾ ਨਾਲ ਅਨੰਦ ਮਾਣਿਆ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਕੇ ਸਭ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਅਨਾਜ ਮੰਡੀ ਅਮਲੋਹ ਵਿਖੇ ਅਸਮਾਨ ਵਿੱਚ ਰਾਤ ਦੇ ਹਨੇਰੇ ‘ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਗੁਰੂ ਰਵਿਦਾਸ ਦੀ ਜੀਵਨੀ ਅਤੇ ਵਿਚਾਰਧਾਰਾ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ। ਸ਼ੋਅ ਦੀ ਪੇਸ਼ਕਾਰੀ ਤੋਂ ਪ੍ਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।