ਪੰਜਾਬ ਫਰੀਦਕੋਟ ਐਸਪੀ ਦੀ ਹੁੱਲੜਬਾਜ਼ਾਂ ਨੂੰ ਸਖਤ ਚਿਤਾਵਨੀ/ ਵਾਇਰਲ ਵੀਡੀਓ ਮਾਮਲੇ ’ਚ ਹੋਵੇਗੀ ਸਖਤ ਕਾਰਵਾਈ/ ਸਬੰਧਤ ਥਾਣੇ ਦੇ ਅਧਿਕਾਰੀਆਂ ਦੀ ਲਾਈ ਡਿਊਟੀ By admin - September 16, 2026 0 1 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਹੁੱਲੜਬਾਜ਼ਾਂ ਦੀ ਵਾਇਰਲ ਵੀਡੀਓ ਮਾਮਲੇ ਵਿਚ ਸਖਤ ਰੁਖ ਅਪਨਾਇਆ ਹੈ। ਐਸਪੀ ਇਨਵੈਸਟੀਗੇਸ਼ਨ ਨਰਿੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਅਜਿਹੀਆਂ ਕਾਰਵਾਈਆਂ ਵਿਚ ਸ਼ਾਮਲ ਲੋਕਾਂ ਨੂੰ ਟਰੇਸ ਕਰ ਕੇ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਸਬੰਧਤ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਵੀਡੀਓਜ਼ ਦੀ ਜਾਂਚ ਕਰ ਕੇ ਵੀਡੀਓ ਵਿਚ ਦਿਖਾਈ ਦਿੰਦੇ ਲੋਕਾਂ ਖਿਲਾਫ ਸਖਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਅਜਿਹੀਆਂ ਵੀਡੀਓ ਲਗਾਤਾਰ ਵਾਇਰਲ ਹੋ ਰਹੀਆਂ, ਜਿਸ ਵਿਚ ਹਥਿਆਰਬੰਦ ਨੌਜਵਾਨ ਮੋਟਰ ਸਾਇਕਲਾਂ ਤੇ ਸਵਾਰ ਹੋ ਕੇ ਘੁੰਮਦੇ ਦਿਖਾਈ ਦੇ ਰਹੇ ਹਨ। ਸ਼ਰੇਆਮ ਗੁੰਡਾਗਰਦੀ ਦੀਆਂ ਅਜਿਹੀਆਂ ਵੀਡੀਓਜ਼ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਨੂੰ ਲੈ ਕੇ ਹੁਣ ਫਰੀਦਕੋਟ ਪੁਲਿਸ ਨੇ ਵੀ ਸਖ਼ਤ ਰੁਖ ਅਪਣਾਇਆ ਹੈ। ਫਰੀਦਕੋਟ ਦੇ SP ਇਨਵੈਸਟੀਗੇਸ਼ਨ ਨਰਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਪੁਲਿਸ ਦੇ ਧਿਆਨ ਵਿੱਚ ਆਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਸੰਬੰਧਤ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਵੀਡੀਓਜ਼ ਦੀ ਜਾਂਚ ਕਰਕੇ ਜਿਹੜੇ ਵੀ ਲੋਕ ਕਾਨੂੰਨ ਦੀ ਉਲੰਘਣਾ ਕਰਦੇ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਹੋਰ ਲੋਕਾਂ ਨੂੰ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਨਾ ਕਰੇ। ਪੁਲਿਸ ਵੱਲੋਂ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।