ਫਿਰੋਜ਼ਪੁਰ ’ਚ ਤਾਏ ਹੱਥੋਂ ਭਤੀਜੇ ਦਾ ਕਤਲ/ ਕੁੱਝ ਮਰਲੇ ਜ਼ਮੀਨ ਖਾਤਰ ਮਾਰੀ ਗੋਲੀ/ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

0
2

ਫਿਰੋਜ਼ਪੁਰ ਦੇ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਇੱਕ ਤਾਏ ਵੱਲੋਂ ਭਤੀਜੇ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਦਾ ਆਪਣੇ ਭਤੀਜੇ 24 ਸਾਲਾ ਗੁਰਵਿੰਦਰ ਸਿੰਘ ਨਾਲ ਕੁਝ ਮਰਲਿਆਂ ਦਾ ਜਮੀਨ ਦਾ ਰੌਲਾ ਚੱਲਦਾ ਸੀ, ਜਿਸ ਦੇ ਚੱਲਦੇ ਉਸ ਨੇ ਅੱਜ ਸਵੇਰੇ ਆਪਣੇ ਭਤੀਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਦਿੱਤੀ ਹੈ।
ਘਟਨਾ 11 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਤਾਏ ਜਸਵਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਆਪਣੇ ਸਕੇ ਭਤੀਜੇ ’ਤੇ ਤਿੰਨ ਗੋਲੀਆਂ ਚਲਾਈਆਂ ਅਤੇ ਮੌਕੇ ਤੇ ਫਰਾਰ ਹੋ ਗਿਆ।  ਘਟਨਾ ਤੋਂ ਬਾਅਦ ਪਿੰਡ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜੀਰਾ ਸਦਰ ਥਾਣਾ ਜੀਰਾ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਮੌਕੇ ਤੇ ਪਹੁੰਚ ਕੇ ਦੋਸ਼ੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here