ਜਲਾਲਾਬਾਦ ’ਚ ਕਲਯੁੱਗੀ ਪੁੱਤਰ ਦਾ ਕਾਰਾ/ ਮਾਂ ’ਤੇ ਕੀਤੀ ਅੰਧਾਧੁੰਦ ਫਾਇਰਿੰਗ/ ਗੰਭੀਰ ਹਾਲਤ ’ਚ ਹਸਪਤਾਲ ਭਰਤੀ

0
1

ਜਲਾਲਾਬਾਦ ਦੇ ਪਿੰਡ ਵਾਨੀ ਮੋਹਨਾ ਰਾਮ ਵਿਖੇ ਇਕ ਕਲਯੁੱਗੀ ਪੁੱਤਰ ਵੱਲੋਂ ਮਾਂ ਉਤੇ ਗੋਲੀਆਂ ਚਲਾਉਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਮਾਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਗੰਭੀਰ ਹਾਲਤ ਦੇ ਚਲਦਿਆਂ ਦੂਸਰੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪੀੜਤਾ ਦੀ ਪਛਾਣ ਪਰਮਜੀਤ ਕੌਰ ਜਦਕਿ ਦੋਸ਼ੀ ਦੀ ਪਛਾਣ ਪਰਮਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਨਸ਼ੇ ਦੇ ਆਦੀ ਹੈ, ਜਿਸ ਤੋਂ ਮਾਂ ਰੋਕਦੀ ਸੀ।
ਪੁਲਿਸ ਸਟੇਸ਼ਨ ਦੇ ਐਸਐਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਪਰਮਿੰਦਰ ਸਿੰਘ ਦੇ ਮਾਪੇ ਉਸ ਨੂੰ ਨਸ਼ੇ ਕਰਨ ਤੋਂ ਰੋਕਦੇ ਸਨ, ਜਿਸ ਤੋਂ ਗੁੱਸੇ ਵਿੱਚ ਆ ਕੇ ਦੋਸ਼ੀ ਨੇ ਆਪਣੇ ਦੋਸਤਾਂ ਨੂੰ ਘਰ ਬੁਲਾਇਆ ਅਤੇ ਆਪਣੀ ਮਾਂ ‘ਤੇ ਹਮਲਾ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਪੁਲਿਸ ਤੁਰੰਤ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੀ। ਐਸਐਚਓ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਲਗਭਗ 10 ਤੋਂ 11 ਵਰਤੇ ਹੋਏ ਕਾਰਤੂਸ ਦੇ ਖੋਲ, ਇੱਕ ਜ਼ਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਬਰਾਮਦ ਕੀਤੇ ਗਏ ਹਨ। ਪੀੜਤ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਦੋਸ਼ੀ ਪੁੱਤਰ ਅਤੇ ਉਸਦੇ ਸਾਥੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here