ਪੰਜਾਬ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਪਹੁੰਚੇ ਤਰੁਣ ਚੁਗ/ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ/ ਮਾਮਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ By admin - September 16, 2026 0 2 Facebook Twitter Pinterest WhatsApp ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਗ ਅੱਜ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਪਹੁੰਚੇ ਜਿੱਥੇ ਉਨ੍ਹਾਂ ਨੇ ਮ੍ਰਿਤਕ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਮਾਮਲੇ ਦੀ ਸੀਬੀਆਈ ਦੀ ਜਾਂਚ ਕਰਵਾ ਕੇ ਪਰਿਵਾਰ ਨੂੰ ਇਨਸਾਫ ਦਿਵਾ ਸਕੀਏ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਲਜਾਰ ਸਿੰਘ ਨੇ ਨਸ਼ੇ ਦੇ ਖਿਲਾਫ ਆਵਾਜ਼ ਚੁੱਕੀ ਸੀ ਅਤੇ ਮਰਦੇ ਸਮੇਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਰੱਖਿਆ ਸੀ ਤਾਂ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਵੀ ਦੱਬਣ ਦੀ ਕੋਸ਼ਿਸ਼ ਕੀਤੀ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਢਿੱਲ ਹੈ ਕਿ ਨਸ਼ੇ ਦੇ ਖਿਲਾਫ ਹੁਣ ਤੱਕ ਪੰਜਾਬ ਦੇ ਵਿੱਚ ਕੋਈ ਪੁਖਤਾ ਕਦਮ ਨਹੀਂ ਚੁੱਕੇ ਗਏ ਜਿਸ ਕਾਰਨ ਪੰਜਾਬ ਦੇ ਇਹ ਹਾਲਾਤ ਹਨ ਕਿ ਘਰ ਘਰ ਦੇ ਵਿੱਚ ਨਸ਼ਾ ਵਿਕ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਗੁਲਜਾਰ ਸਿੰਘ ਦੇ ਪਰਿਵਾਰ ਦੀ ਮੌਜੂਦਾ ਸਥਿਤੀ ਹੈ ਤਾਂ ਉਸ ਵਿੱਚ ਭਾਜਪਾ ਉਨਾਂ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜੇਕਰ ਉਹਨਾਂ ਨੂੰ ਲੋੜ ਹੈ ਤਾਂ ਭਾਜਪਾ ਉਹਨਾਂ ਦੀ ਮਦਦ ਦੇ ਲਈ ਤਿਆਰ ਹੈ। ਪਰ ਪੰਜਾਬ ਸਰਕਾਰ ਦੇ ਰਵਈਏ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਵਿੱਚ ਹੁਣ ਤੱਕ ਆਮ ਆਦਮੀ ਪਾਰਟੀ ਦੇ ਸਰਕਾਰ ਨੇ ਕੁਝ ਖਾਸ ਨਹੀਂ ਕੀਤਾ ਅਤੇ ਨਸ਼ੇ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਰਹੀ ਹੈ।