ਨੰਗਲ ’ਚ ਚੋਰਾਂ ਦੇ ਹੌਂਸਲੇ ਬੁਲੰਦ/ ਇਕੋ ਰਾਤ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ/ ਸ਼ਟਰ ਤੋੜ ਕੇ ਲੱਖਾਂ ਰੁਪਏ ਨਕਦੀ ਲੈ ਕੇ ਫਰਾਰ

0
1

ਨੰਗਲ ਸ਼ਹਿਰ ਅੰਦਰ ਚੋਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੋ ਰਹੇ ਨੇ। ਚੋਰਾਂ ਨੇ ਐਮਪੀ ਦੀ ਕੋਠੀ ਨੇੜੇ ਸਥਿਤ ਮਾਰਕੀਟ ਵਿਚ ਇਕੋਂ ਰਾਤ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਉਤੇ ਹੱਥ ਸਾਫ ਕੀਤਾ ਹੈ। ਦੁਕਾਨਦਾਰਾਂ ਮੁਤਾਬਕ ਉਹ ਰਾਤ ਨੂੰ ਦੁਕਾਨਾਂ ਬੰਦ ਕਰ ਕੇ ਘਰ ਗਏ ਸਨ ਅਤੇ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਦੁਕਾਨਾਂ ਦੇ ਸ਼ਟਰ ਟੁੱਟੇ ਹੋਏ ਸਨ। ਘਟਨਾ ਤੋਂ ਬਾਅਦ ਦੁਕਾਨਦਾਰਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਖਿਲਾਫ ਸਖਤ ਕਾਰਵਾਈ ਮੰਗੀ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੁਕਾਨਦਾਰਾਂ ਅਨੁਸਾਰ ਜਦੋਂ ਉਹ ਸਵੇਰੇ ਦੁਕਾਨ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਸ਼ਟਰ ਟੁੱਟਿਆ ਹੋਇਆ ਦੇਖਿਆ। ਦੁਕਾਨ ਦੇ ਅੰਦਰ ਸਾਮਾਨ ਠੀਕ ਸੀ, ਪਰ ਕੈਸ਼ ਬਾਕਸ ਵਿੱਚ ਨਕਦੀ ਅਤੇ ਸਾਮਾਨ ਗਾਇਬ ਸੀ। ਇਸ ਦੌਰਾਨ, ਕੌਂਸਲਰ ਲਵਲੀ ਆਂਗਰਾ ਮੌਕੇ ‘ਤੇ ਪਹੁੰਚੇ ਅਤੇ ਪ੍ਰਭਾਵਿਤ ਦੁਕਾਨਦਾਰਾਂ ਨਾਲ ਗੱਲ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਪੁਲਿਸ ਨੂੰ ਇਲਾਕੇ ਵਿੱਚ ਗਸ਼ਤ ਵਧਾਉਣ ਲਈ ਕਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਏਐਸਆਈ ਕੇਸ਼ਵ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਕਈ ਵਾਰ ਚੌਕੀਦਾਰ ਰੱਖਣ ਦੀ ਸਲਾਹ ਦਿੱਤੀ ਗਈ ਸੀ, ਪਰ ਇੱਕ ਨੂੰ ਵੀ ਨਹੀਂ ਰੱਖਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਲਈ ਚੌਕੀਦਾਰ ਰੱਖ ਕੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ।

LEAVE A REPLY

Please enter your comment!
Please enter your name here