ਜਲੰਧਰ ਪੁਲਿਸ ਦਾ ਹਥਿਆਰ-ਪ੍ਰਦਰਸ਼ਨ ਮਾਮਲੇ ’ਚ ਐਕਸ਼ਨ/ ਗਾਇਕ ਨਿੱਝਰ ਖਿਲਾਫ ਦਰਜ ਕੀਤਾ ਕੇਸ/ ਗਾਣੇ ਦੀ ਸ਼ੂਟਿੰਗ ਦੌਰਾਨ ਕੀਤਾ ਸੀ ਹਥਿਆਰਾਂ ਦਾ ਪ੍ਰਦਰਸ਼ਨ

0
2

ਪੰਜਾਬੀ ਗਾਇਕ ਹਰਿੰਦਰ ਪਾਲ ਸਿੰਘ ਨਿੱਜਰ ਆਪਣੇ ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਨੇ। ਗਾਣੇ ਵਿਚ ਹਥਿਆਰਾਂ ਦਾ ਪ੍ਰਦਰਸ਼ਨ ਨੂੰ ਲੈ ਕੇ ਜਲੰਧਰ ਪੁਲਿਸ ਨੇ ਗਾਇਕ ਖਿਲਾਫ ਕੇਸ ਦਰਜ ਕੀਤਾ ਹੈ। ਦਰਅਸਲ ਗਾਇਕ ਨੇ ਸਥਾਨਕ ਡੀਏਵੀ ਕਾਲਜ ਵਿਖੇ ਗਾਣੇ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਸੀ। ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਗਾਇਕ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਾਇਟ-ਮੁਖਤਿਆਰ ਰਾਏ, ਡੀਐਸਪੀ (00.03-00.38)
ਪ੍ਰੋਫੈਸਰ ਐਮਪੀ ਸਿੰਘ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਮੈਨੇਜਮੈਂਟ ਕਮੇਟੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਮੁਖਤਿਆਰ ਰਾਏ ਨੇ ਦੱਸਿਆ ਕਿ ਡੀਏਵੀ ਕਾਲਜ ਵਿੱਚ ਪੰਜਾਬੀ ਗਾਇਕ ਹਰਿੰਦਰ ਪਾਲ ਸਿੰਘ ਨਿੱਝਰ ਦੇ ਨਵੇਂ ਗੀਤ ਦੀ ਸ਼ੂਟਿੰਗ ਦੌਰਾਨ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦੇ ਹੋਏ ਗਾਇਕ ਵਿਰੁੱਧ ਥਾਣਾ ਡਿਵੀਜ਼ਨ ਨੰਬਰ 1, ਜਲੰਧਰ ਵਿਖੇ ਐਫਆਈਆਰ ਨੰਬਰ 304/2026 ਦਰਜ ਕੀਤੀ ਗਈ ਹੈ ਅਤੇ ਅਸਲਾ ਐਕਟ ਦੀ ਧਾਰਾ 223, 190 ਬੀਐਨਐਸ ਅਤੇ 25-30 ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਹ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਕਰਦੇ ਹਨ ਜਾਂ ਖੁੱਲ੍ਹੇਆਮ ਹਥਿਆਰ ਦਿਖਾ ਕੇ ਕਾਨੂੰਨ ਦੀ ਉਲੰਘਣਾ ਕਰਦੇ ਹਨ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਿਤ ਨਾ ਕਰਨ ਅਤੇ ਅਜਿਹੀਆਂ ਕਿਸੇ ਵੀ ਘਟਨਾ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ।
ਪ੍ਰੋਫੈਸਰ ਐਮਪੀ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਬੰਦੂਕ ਸੱਭਿਆਚਾਰ ਵਿਰੁੱਧ ਲੜ ਰਹੇ ਹਨ। ਇੱਕ ਪੰਜਾਬੀ ਗਾਇਕ ਨੇ ਸ਼ਹਿਰ ਦੇ ਇੱਕ ਵੱਕਾਰੀ ਸੰਸਥਾ ਡੀਏਵੀ ਕਾਲਜ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੇ ਗੀਤ ਦਾ ਫਿਲਮਾਕਣ ਕੀਤਾ ਹੈ। ਉਨ੍ਹਾਂ ਕਿਹਾ ਕਿ ਡੀਏਵੀ ਕਾਲਜ ਨੇ ਬਹੁਤ ਸਾਰੇ ਪ੍ਰਸਿੱਧ ਗਾਇਕ ਅਤੇ ਅਧਿਕਾਰੀ ਪੈਦਾ ਕੀਤੇ ਹਨ। ਉਸੇ ਕਾਲਜ ਬਲਾਕ ਵਿੱਚ ਇੱਕ ਐਲਬਮ ਫਿਲਮਾਉਂਦੇ ਸਮੇਂ ਗਾਇਕ ਵੱਲੋਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੋਂ ਉਹ ਬਹੁਤ ਦੁੱਖੀ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਗੈਂਗਸਟਰਾਂ ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ ਅਤੇ ਪੁਲਿਸ ਅਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਿੱਲੀ ਵਿੱਚ ਡੀਏਵੀ ਮੈਨੇਜਮੈਂਟ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਜਾਂਚ ਦੀ ਬੇਨਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ ਜਿਸ ਵਿੱਚ ਜਾਂਚ ਦੀ ਅਪੀਲ ਕੀਤੀ ਗਈ ਹੈ।

LEAVE A REPLY

Please enter your comment!
Please enter your name here