ਫ਼ਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ/ 10 ਪਿਸਟਲਾਂ ਤੇ 20 ਰੌਂਦਾਂ ਸਮੇਤ ਦੋ ਕਾਬੂ/ ਸਰਹੱਦ ਪਾਰੋਂ ਮੰਗਵਾਏ ਗਏ ਸੀ ਹਥਿਆਰ

0
1

ਫਰੀਦਕੋਟ ਪੁਲਿਸ ਨੇ ਦੋ ਖਤਰਨਾਕ ਅਪਰਾਧੀਆਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਰਾਜਵੀਰ ਸਿੰਘ ਅਤੇ ਅਮਰ ਸਿੰਘ ਵਾਸੀ ਪਿੰਡ ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ  10 ਵਿਦੇਸ਼ੀ ਪਿਸਟਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਹਥਿਆਰ ਸਰਹੱਦ ਪਾਰੋਂ ਡਰੋਨ ਜ਼ਰੀਏ ਮੰਗਵਾਏ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਲਗਾਤਾਰ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਨੇ।  ਇਸੇ ਲੜੀ ਦੇ ਤਹਿਤ ਕੱਲ ਫਰੀਦਕੋਟ ਦੀ ਸੀਆਈਏ ਸਟਾਫ ਪੁਲਿਸ ਵੱਲੋਂ ਦੋ ਖਤਰਨਾਕ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਜਿੰਨਾ ਕੋਲੋਂ 10 ਵਿਦੇਸ਼ੀ ਪਿਸਟਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਇਹ ਪਿਸਟਲ ਸਰਹੱਦ ਪਾਰ ਪਾਕਿਸਤਾਨ ਤੋਂ ਡਰੋਨ ਜਰੀਏ ਮੰਗਾਏ ਗਏ ਸਨ ਜਿਨਾਂ ਨੂੰ ਅੱਗੇ ਕਿਸੇ ਵੱਡੀ ਵਾਰਦਾਤ ਵਿੱਚ ਵਰਤੇ ਜਾਣ ਲਈ ਖਤਰਨਾਕ ਅਪਰਾਧੀਆਂ ਦੇ ਹੱਥਾਂ ਵਿੱਚ ਪਹੁੰਚਾਏ ਜਾਣੇ ਸਨ। ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਇਹਨਾਂ ਨੂੰ ਪਕੜ ਵਿੱਚ ਲੈ ਕੇ ਵੱਡੀ ਵਾਰਦਾਤ ਹੋਣ ਤੋਂ ਰੋਕ ਦਿੱਤਾ ਗਿਆ। ਉਹਨਾਂ ਦੱਸਿਆ ਕਿ ਫੜੇ ਗਏ ਦੋਨੋਂ ਮੁਲਜਮ ਰਾਜਵੀਰ ਸਿੰਘ ਅਤੇ ਅਮਰ ਸਿੰਘ ਅੰਮ੍ਰਿਤਸਰ ਦੇ ਪਿੰਡ ਛੇਹਰਟਾ ਦੇ ਰਹਿਣ ਵਾਲੇ ਹਨ ਜੋ ਇੰਨੀ ਵੱਡੀ ਮਾਤਰਾ ਵਿੱਚ ਅਸਲਾ ਅੱਗੇ ਸਪਲਾਈ ਕਰਨ ਜਾ ਰਹੇ ਸਨ। ਉਹਨਾਂ ਕਿਹਾ ਕਿ ਇਸ ਸਭ ਦੇ ਪਿੱਛੇ ਇਹਨਾਂ ਦਾ ਮੁੱਖ ਸਰਗਨਾ ਦੀਪਕ ਕੁਮਾਰ ਜੋ ਕਿ ਇਸ ਵਕਤ ਅੰਮ੍ਰਿਤਸਰ ਜੇਲ ਵਿੱਚ ਬੰਦ ਹੈ ਉਹ ਜੇਲ ਵਿੱਚ ਬੈਠਾ ਇਹ ਸਾਰਾ ਨੈਟਵਰਕ ਚਲਾ ਰਿਹਾ ਸੀ।
ਉਹਨਾਂ ਦੱਸਿਆ ਕਿ ਦੀਪਕ ਦੀ ਗ੍ਰਿਫਤਾਰੀ ਮੌਕੇ ਵੀ ਉਸ ਕੋਲੋਂ 15 ਵਿਦੇਸ਼ੀ ਪਿਸਟਲ ਅਤੇ 5 ਕਿਲੋ ਹੀਰੋਇਨ ਬਰਾਮਦ ਕੀਤੀ ਗਈ ਸੀ ਜਿਸ ਮਾਮਲੇ ਵਿੱਚ ਹੁਣ ਉਹ ਅੰਮ੍ਰਿਤਸਰ ਦੀ ਜੇਲ ਵਿੱਚ ਬੰਦ ਹੈ। ਪਰ ਜੇਲ ਦੇ ਅੰਦਰ ਬੈਠ ਕੇ ਹੀ ਉਹ ਆਪਣੇ ਗੁਰਗਿਆਂ ਜਰੀਏ ਨੈਟਵਰਕ ਨੂੰ ਚਲਾ ਰਿਹਾ ਸੀ। ਉਸ ਦੇ ਇਸ਼ਾਰੇ ਤੇ ਆਪਣੇ ਗੁਰਗਿਆ ਦੇ ਜਰੀਏ ਇਹ ਖਤਰਨਾਕ ਹਥਿਆਰ ਅੱਗੇ ਕਿਸੇ ਖਤਰਨਾਕ ਅਪਰਾਧੀਆਂ ਦੇ ਹੱਥਾਂ ਵਿੱਚ ਪਹੁੰਚਾਉਣ ਲਈ ਸਪਲਾਈ ਕੀਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕੇ ਜਲਦ ਹੀ ਦੀਪਕ ਨੂੰ ਵੀ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਹੋਰ ਮਜ਼ੀਦ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕੇ ਵਿਦੇਸ਼ ਵਿੱਚ ਬੈਠੇ ਜਿਸ ਸਮਗਲਰ ਨਾਲ ਇਸ ਦੇ ਸਬੰਧ ਹਨ ਉਸਦੀ ਵੀ ਪਹਿਚਾਣ ਕਰ ਲਈ ਗਈ ਹੈ ਜਿਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here