ਪੰਜਾਬ ਜਲਾਲਾਬਾਦ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ/ ਨਵੀਂ ਜਾਮਣ ਮੰਡੀ ਦਾ ਰੱਖਿਆ ਨੀਂਹ ਪੱਥਰ/ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੀਤੀ ਤਾਜਪੋਸ਼ੀ By admin - September 17, 2026 0 2 Facebook Twitter Pinterest WhatsApp ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਹਲਕਾ ਜਲਾਲਾਬਾਦ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੰਡੀ ਅਰਨੀਵਾਲਾ ਵਿਖੇ ਏਸ਼ੀਆ ਦੀ ਪਹਿਲੀ ਜਾਮਨ ਮੰਡੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਪਿੰਟਾ ਚੁੱਗ ਦੀ ਤਾਜਪੋਸ਼ੀ ਕਰਵਾਈ ਗਈ। ਮੰਤਰੀ ਦੀ ਜਲਾਲਾਬਾਦ ਫੇਰੀ ਦੌਰਾਨ ਸਥਾਨਕ ਆਗੂਆਂ ਤੇ ਵਰਕਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਮੰਤਰੀ ਦਾ ਫੁੱਲਾਂ ਦਾ ਹਾਰਾਂ ਨਾਲ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।