ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਰੁੱਣ ਚੁੱਘ/ ਪ੍ਰਧਾਨ ਮੰਤਰੀ ਮੋਦੀ ਦੀ ਲੰਮੀ ਉਮਰ ਦੀ ਕੀਤੀ ਅਰਦਾਸ/ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਗੁਰੂ ਘਰ ਟੇਕਿਆ ਮੱਥਾ

0
1

ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।  ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਵੀ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਤਰੁਣ ਚੁੱਘ ਨੇ ਪੰਜਾਬ ਅਤੇ ਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਧਰਤੀ ਤੋਂ ਦੇਸ਼ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਨਾ ਮਹੱਤਵਪੂਰਨ ਹੈ।
ਇਸ ਮੌਕੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੀ ਤਰੱਕੀ ਨਾਲ ਜੁੜੇ ਮੁੱਦੇ ਵੀ ਚਰਚਾ ਵਿੱਚ ਰਹੇ। ਪੰਜਾਬ ਨੂੰ ਨਸ਼ਾ ਮੁਕਤ ਅਤੇ ਵਿਕਾਸ ਦੇ ਰਾਹ ’ਤੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵਿਕਸਿਤ ਭਾਰਤ’ ਦਾ ਸੰਕਲਪ ਲਿਆ ਗਿਆ ਹੈ ਅਤੇ ਇਸ ਦੇ ਨਾਲ ਪੰਜਾਬ ਨੂੰ ਵੀ ਵਿਕਾਸ ਦੀ ਇਸ ਯਾਤਰਾ ਵਿੱਚ ਅੱਗੇ ਲਿਜਾਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵੀ ਗੁਰੂ ਮਹਾਰਾਜ ਦਾ ਆਸ਼ੀਰਵਾਦ ਮੰਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਭਰ ਵਿੱਚ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਗੈਂਗਸਟਰਵਾਦ ਅਤੇ ਰੰਗਦਾਰੀ ਦੀਆਂ ਘਟਨਾਵਾਂ ਦਾ ਮੁੱਦਾ ਵੀ ਚੁੱਕਿਆ ਗਿਆ। ਦਾਅਵਾ ਕੀਤਾ ਗਿਆ ਕਿ ਕਈ ਲੋਕਾਂ ਨੂੰ ਰੰਗਦਾਰੀ ਲਈ ਫੋਨ ਆਉਂਦੇ ਹਨ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪੰਜਾਬ ਦੀ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਬਿਆਨ ਵਿੱਚ ਸੂਬੇ ’ਤੇ ਵਧ ਰਹੇ ਕਰਜ਼ੇ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਗਈ ਅਤੇ ਕਿਹਾ ਗਿਆ ਕਿ ਆਉਣ ਵਾਲੀਆਂ ਪੀੜ੍ਹੀਆਂ ’ਤੇ ਕਰਜ਼ੇ ਦਾ ਬੋਝ ਨਹੀਂ ਪੈਣਾ ਚਾਹੀਦਾ।
ਇਸ ਤੋਂ ਇਲਾਵਾ ਪੰਜਾਬ ਵਿੱਚ ਜਾਤੀਵਾਦ, ਧਾਰਮਿਕ ਭੇਦਭਾਵ ਅਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਰਗੇ ਮੁੱਦਿਆਂ ਨੂੰ ਵੀ ਗੰਭੀਰ ਦੱਸਿਆ ਗਿਆ। ਬਿਆਨ ਵਿੱਚ ਕਿਹਾ ਗਿਆ ਕਿ ਗੁਰੂ ਸਾਹਿਬਾਨ ਦੀ ਧਰਤੀ ਪੰਜਾਬ ਵਿੱਚ ਹਰ ਵਿਅਕਤੀ ਨਾਲ ਬਰਾਬਰੀ ਦਾ ਵਿਵਹਾਰ ਹੋਣਾ ਚਾਹੀਦਾ ਹੈ। ‘ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ’ ਅਤੇ ਸੰਗਤ-ਪੰਗਤ ਦੀ ਪਰੰਪਰਾ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਤੀ ਜਾਂ ਧਾਰਮਿਕ ਭੇਦਭਾਵ ਨਹੀਂ ਹੋਣਾ ਚਾਹੀਦਾ।

LEAVE A REPLY

Please enter your comment!
Please enter your name here