ਪੰਜਾਬ ਸਰਹਿੰਦ ਮੰਡੀ ਦੇ ਪਟਵਾਰਖਾਨੇ ’ਤੇ ਚੋਰਾਂ ਦਾ ਧਾਵਾਂ/ ਲੋਹੇ ਦੀਆਂ ਗਰਿੱਲਾਂ ਲੈ ਕੇ ਫਰਾਰ ਹੋਏ ਚੋਰ/ ਪਟਵਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗੀ ਕਾਰਵਾਈ By admin - September 17, 2026 0 1 Facebook Twitter Pinterest WhatsApp ਸਰਹਿੰਦ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਵਧਣ ਲੱਗੀਆਂ ਹਨ। ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਸਰਕਾਰੀ ਇਮਾਰਤਾਂ ਨੂੰ ਵੀ ਨਹੀਂ ਬਖਸ਼ ਰਹੇ। ਤਾਜ਼ਾ ਘਟਨਾ ਵਿਚ ਚੋਰਾਂ ਨੇ ਸਰਹਿੰਦ ਮੰਡੀ ਦੇ ਪਟਵਾਰਖਾਨੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੇ ਬੀਤੀ ਰਾਤ ਆਏ ਅਣਪਛਾਤੇ ਚੋਰ ਲੋਹੇ ਦੀਆਂ ਗਰਿੱਲਾਂ ਉਖਾੜ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਾ ਜਦੋਂ ਸਰਕਾਰੀ ਅਮਲਾ ਤੇ ਲੋਕ ਪਟਵਾਰਖਾਨੇ ਪਹੁੰਚੇ। ਪਟਵਾਰੀਆਂ ਨੇ ਸਥਾਨਕ ਪੁਲਿਸ ਕੋਲ ਸ਼ਿਕਾਇਤ ਦੇ ਕੇ ਚੋਰਾਂ ਖਿਲਾਫ ਕਾਰਵਾਈ ਮੰਗੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਟਵਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਟਵਾਰਖਾਨੇ ਦੀ ਇਮਾਰਤ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਦਫ਼ਤਰ ਪਹੁੰਚੇ ਤਾਂ ਦੇਖਿਆ ਕਿ ਇਮਾਰਤ ਵਿੱਚ ਲੱਗੀਆਂ 8 ਗ੍ਰਿਲਾਂ ਗਾਇਬ ਸਨ। ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਪਟਵਾਰੀ ਬਲਜਿੰਦਰ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।