ਪੰਜਾਬ ਮੁੱਖ ਮੰਤਰੀ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ/ ਮੀਟਿੰਗ ਦੌਰਾਨ ਡੀਏ ਮਾਮਲੇ ’ਚ ਬਣੀ ਸਹਿਮਤੀ/ ਡੀਏ ’ਚ 8 ਫੀਸਦੀ ’ਚ ਵਾਧੇ ਲਈ ਰਾਜ਼ੀ ਹੋਈ ਸਰਕਾਰ By admin - September 18, 2026 0 2 Facebook Twitter Pinterest WhatsApp ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਈ ਇਸ ਮੀਟਿੰਗ ਦੌਰਾਨ ਡੀਏ ਮਾਮਲੇ ਵਿਚ ਸਹਿਮਤੀ ਬਣ ਗਈ ਹੈ। ਇਸ ਤੋਂ ਇਲਾਵਾ 4-4 ਫੀਸਦੀ ਦੇ ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ ਜਾਰੀ ਕਰਨ ਤੇ ਸਹਿਮਤੀ ਬਣੀ ਹੈ ਜੋ ਇਸੇ ਮਹੀਨੇ ਤਨਖਾਹ ਨਾਲ ਜੋੜ ਕੇ ਦਿੱਤਾ ਜਾਵੇਗਾ। ਇਸ ਤਰ੍ਹਾਂ ਪੰਜਾਬ ਦੇ ਮੁਲਾਜ਼ਮਾਂ ਨੂੰ 50 ਫੀਸਦੀ ਡੀਏ ਦੇਣ ਤੇ ਵੀ ਸਹਿਮਤੀ ਬਣ ਗਈ ਹੈ। ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀਏ ਦਿੱਤਾ ਜਾਵੇਗਾ। ਮੁਲਾਜ਼ਮ ਆਗੂਆਂ ਮੁਤਾਬਕ ਗੱਲ਼ਬਾਤ ਸੁਖਾਵੇਂ ਮਾਹੌਲ ਵਿਚ ਹੋਈ ਹੈ। ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ. ਜਿਨ੍ਹਾਂ ਉਤੇ ਮੁੱਖ ਮੰਤਰੀ ਵੱਲੋਂ ਸਹਿਮਤੀ ਦੇ ਦਿੱਤੀ ਗਈ ਹੈ। ਮੀਟਿੰਗ ਦੌਰਾਨ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ’ਚ ਡੀ ਏ ਅਕਤੂਬਰ ਦੀ ਤਨਖ਼ਾਹ ਨਾਲ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ’ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਦੱਸ ਦਈਏ ਕਿ ਪੰਜਾਬ ਦੇ ਮੁਲਾਜ਼ਮ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਉਤੇ ਸਨ। ਮੁਲਾਜ਼ਮਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਜਲੰਧਰ ਵਿਖੇ ਮੀਟਿੰਗ ਲਈ ਸੱਦਿਆ ਸੀ, ਪਰ ਇਹ ਬੈਠਕ ਐਨ ਮੌਕੇ ਉਤੇ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇੱਕੋ ਸਮੇਂ ਬਰਾਬਰ ਨਹੀਂ ਚੱਲ ਸਕਦੀਆਂ। ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਹੋਰ ਤਿੱਖਾਂ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਅੱਜ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਬਣੀ ਸਹਿਮਤੀ ਨਾਲ ਸਰਕਾਰ ਨੇ ਸੁਖ ਦਾ ਸਾਹ ਲਿਆ ਹੈ।