ਚੰਡੀਗੜ੍ਹ ਵਿਖੇ ਮੁਨੀਸ਼ ਸਿਸੋਦੀਆ ਦੀ ਪ੍ਰੈੱਸ ਕਾਨਫਰੰਸ/ 2027 ਚੋਣਾਂ ਕੀਤੇ ਕੰਮਾਂ ਦੇ ਆਧਾਰ ’ਤੇ ਲੜੇਗੀ ਪਾਰਟੀ/ 20 ਸਤੰਬਰ ਤੋਂ ਸ਼ੁਰੂ ਹੋਵੇਗੀ ਘਰ-ਘਰ ਪਹੁੰਚਣ ਦੀ ਮੁਹਿੰਮ

0
2

ਆਪ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪਾਰਟੀ ਦੀਆਂ ਚੁਣਾਵੀਂ ਗਤੀਵਿਧੀਆਂ ਦਾ ਬਿਊਰਾ ਸਾਂਝਾ ਕੀਤਾ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿਚ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁਨੀਸ ਸਿਸੋਦੀਆਂ ਨੇ ਕਿਹਾ ਕਿ ਸਰਕਾਰ ਨੇ ਸਾਢੇ-4 ਸਾਲਾਂ ਦੌਰਾਨ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਤੋਂ ਵੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹੁਣ ਸਰਕਾਰ ਦੇ ਕੰਮਾਂ ਨੂੰ ਘਰ ਘਰ ਪਹੁੰਚਾਉਣ ਦੇ ਮਕਸਦ ਨਾਲ ਬੂਥ ਪੱਧਰ ਤਕ ਪਹੁੰਚ ਕੀਤੀ ਜਾਵੇਗੀ ਅਤੇ ਅਗਲੀਆਂ ਚੋਣਾਂ ਕੀਤੇ ਕੰਮਾਂ ਦੇ ਆਧਾਰ ਤੇ ਲੜੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਾਨ ਸਰਕਾਰ ਦੇ ਕੰਮਾਂ ਨੂੰ ਪੰਜਾਬ ਦੇ ਲੋਕਾਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ 4.5 ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜਿਸ ਤੋਂ ਪੰਜਾਬ ਦੇ ਲੋਕ ਕਾਫੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਾਂ ਨੂੰ ਘਰ ਘਰ ਪਹੁੰਚਾਉਣ ਲਈ 20 ਸਤੰਬਰ ਤੋਂ ਖਾਸ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਸਾਰੇ ਵਰਕਰ ਅਤੇ ਸੀਨੀਅਰ ਆਗੂ ਘਰ-ਘਰ ਜਾਣਗੇ ਅਤੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਲੋਕਾਂ ਦੇ ਜੀਵਨ ਵਿਚ ਆਈਆਂ ਤਬਦੀਲੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ।
ਨਸ਼ਿਆਂ ਖਿਲਾਫ ਕਾਰਵਾਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਸਰਕਾਰ ਨੇ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਨੌਜਵਾਨ, ਕਾਰੋਬਾਰੀ ਅਤੇ ਔਰਤਾਂ ਸਾਰੇ ਸਰਕਾਰ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਫੈਲਾਇਆ ਸੀ ਜਦਕਿ ਮੌਜੂਦਾ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿੱਦਿਆ ਕ੍ਰਾਂਤੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ, ਜਿਸ ਦੇ ਚਲਦਿਆਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਬਿਹਤਰ ਹੋਇਆ ਹੈ, ਜਿਸ ਤੋਂ ਮਾਪੇ ਤੇ ਵਿਦਿਆਰਥੀ ਖੁਸ਼ ਹਨ।

LEAVE A REPLY

Please enter your comment!
Please enter your name here