ਮੁਕਤਸਰ ਸਾਹਿਬ ’ਤੇ 150 ਕਰੋੜ ਖਰਚ ਰਹੀ ਸਰਕਾਰ/ ਵਿਧਾਇਕ ਕਾਕਾ ਬਰਾੜ ਨੇ ਸਾਂਝਾ ਕੀਤੀ ਜਾਣਕਾਰੀ/ ਵੱਖ ਵੱਖ ਥਾਈ ਸੀਵਰੇਜ ਕੰਮਾਂ ਦਾ ਕੀਤਾ ਉਦਘਾਟਨ

0
1

ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਗੁਰੂ ਨਾਨਕ ਬਸਤੀ ਵਾਰਡ ਨੰਬਰ 13 ਅਤੇ ਬਾਬਾ ਜੀਵਨ ਸਿੰਘ ਨਗਰ ਤੇ ਅਬੋਹਰ ਰੋਡ ਮੁਰਗੀ ਖਾਨੇ ਦੀ ਪਿਛਲੀ ਸਾਈਡ ਤੇ ਸੀਵਰੇਜ ਦੇ ਉਦਘਾਟਨ ਕੀਤੇ ਗਏ। ਆਪਣੇ ਸੰਬੋਧਨ ਵਿਚ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਉਤੇ 150 ਕਰੋੜ ਰੁਪਏ ਦੀ ਰਾਸ਼ੀ ਖਰਚ ਰਹੀ ਹੈ, ਜਿਸ ਨਾਲ ਸੜਕਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਸੀਵਰੇਜ ਤੇ ਪਾਣੀ ਦੀਆਂ ਪਾਇਪਾ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ।
ਇਸੇ ਲੜੀ ਤਹਿਤ ਅੱਜ ਸ਼ਹਿਰ ਵਿੱਚ ਗੁਰੂ ਨਾਨਕ ਬਸਤੀ ਅਤੇ ਬਾਬਾ ਜੀਵਨ ਸਿੰਘ ਨਗਰ ਤੇ ਅਬਹੋਰ ਰੋਡ ਤੇ ਸੀਵਰੇਜ ਦੇ ਕੰਮਾਂ ਦਾ ਉਦਘਾਟਨ ਕੀਤਾ ਜਾ ਰਿਹਾ ਉਹਨਾਂ ਲੋਕਾਂ ਨੂੰ ਸੰਜਮ ਬਣਾਈ ਰੱਖਣ ਲਈ ਅਪੀਲ ਕੀਤੀ ਕਿ ਸ਼ਹਿਰ ਦਾ ਵਿਕਾਸ ਹੋ ਰਿਹਾ ਹੈ ਅਤੇ ਛੇ ਮਹੀਨੇ ਦੇ ਅੰਦਰ ਸ਼ਹਿਰ ਦੀਆਂ ਸੜਕਾਂ ਸੀਵਰੇਜ ਤੇ ਪੀਣ ਵਾਲੇ ਪਾਣੀ ਦੇ  ਵੋਟਾ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਨ ਜਾ ਰਹੇ ਹਾਂ। ਵਿਰੋਧੀਆਂ ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਤਾਂ ਕੰਮ ਹੀ ਹੁੰਦਾ ਹੈ ਸਰਕਾਰ ਦੇ ਕੰਮਾਂ ਦੀ ਨੁਕਤਾਚੀਨੀ ਕਰਨੀ ਪਰ ਅਸੀਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਉਦੇ ਹਾਂ ਕਿ ਸ਼ਹਿਰ ਦਾ ਵਿਕਾਸ ਬੜੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ  ਅਤੇ ਕੁਝ ਮਹੀਨਿਆਂ ਵਿੱਚ ਸਾਰੇ ਕੰਮ  ਮੁਕੰਮਲ ਕਰਵਾ ਦਿੱਤੇ ਜਾਣਗੇ।

LEAVE A REPLY

Please enter your comment!
Please enter your name here