ਪੰਜਾਬ ਹੁਸ਼ਿਆਰਪੁਰ ’ਚ ਲੁਟੇਰਿਆਂ ਵੱਲੋਂ ਬਜ਼ੁਰਗ ਨਾਲ ਲੁੱਟ/ ਸੋਨੇ ਦੀ ਮੁੰਦਰੀ ਤੇ ਨਕਦੀ ਖੋਹ ਕੇ ਫਰਾਰ/ ਸੈਰ ਕਰਨ ਜਾਂਦੇ ਨੂੰ ਬਣਾਇਆ ਨਿਸ਼ਾਨਾ By admin - September 19, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਟਾਂਡਾ ਖੇਤਰ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਵਿਚ ਲੁਟੇਰਿਆਂ ਨੇ ਇਕ ਬਜ਼ੁਰਗ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਅਨੁਸਾਰ 68 ਸਾਲਾ ਜੋਗਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਜਲਾਲ ਰੋਜ਼ਾਨਾ ਵਾਂਗ ਘਰੋਂ ਸੈਰ ਕਰਨ ਲਈ ਨਿਕਲਿਆ ਸੀ ਕਿ ਰਸਤੇ ਵਿਚ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਤੇ ਹਮਲਾ ਕਰ ਦਿੱਤਾ ਅਤੇ ਸੋਨੇ ਦੀ ਮੁੰਦਰੀ ਤੇ ਨਕਦੀ ਖੋਹ ਕੇ ਫਰਾਰ ਹੋ ਗਏ। ਬਜ਼ੁਰਗ ਨੂੰ ਜ਼ਖਮੀ ਹਾਲਤ ਵਚ ਸਿਵਲ ਹਸਪਤਾਲ ਟਾਂਡਾ ਵਿਖੇ ਭਰਤੀ ਕਰਵਾਇਆ ਗਿਆ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਲੁਟੇਰਿਆਂ ਖਿਲਾਫ ਕਾਰਵਾਈ ਮੰਗੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।