ਪੰਜਾਬ ਮੋਗਾ ਦੀ ਅਦਾਲਤ ’ਚ ਅਮ੍ਰਿਤਪਾਲ ਸਿੰਘ ਮੇਹਰੋਂ ਦੀ ਪੇਸ਼ੀ/ ਵਕੀਲ ਵੱਲੋਂ ਡਿਸਚਾਰਜ ਲਈ ਅਰਜ਼ੀ ਦਾਇਰ/ ਅਦਾਲਤ ਨੇ ਪੰਜਾਬ ਪੁਲਿਸ ਤੋਂ ਮੰਗਿਆ ਜਵਾਬ By admin - September 22, 2026 0 1 Facebook Twitter Pinterest WhatsApp ਕਮਲ ਭਾਬੀ’ ਦੇ ਕਤਲ ਮਾਮਲੇ ’ਚ ਜੇਲ੍ਹ ਅੰਦਰ ਬੰਦ ਅਮ੍ਰਿਤਪਾਲ ਸਿੰਘ ਮੇਹਰੋ ਦੀ ਅੱਜ ਮੋਗਾ ਦੀ ਮਾਨਯੋਗ ਅਦਾਲਤ ਵਿੱਚ ਪੇਸੀ ਹੋਈ। ਪੇਸ਼ੀ ਦੌਰਾਨ ਅਮ੍ਰਿਤਪਾਲ ਸਿੰਘ ਮੇਹਰੋ ਦੇ ਵਕੀਲ ਵੱਲੋਂ ਮਾਨਯੋਗ ਅਦਾਲਤ ਵਿੱਚ ਮਾਮਲੇ ਵਿੱਚੋਂ ਡਿਸਚਾਰਜ ਕੀਤੇ ਜਾਣ ਸਬੰਧੀ ਅਰਜ਼ੀ ਦਾਇਰ ਕੀਤੀ ਗਈ। ਜਿਸ ਤੇ ਮਾਨਯੋਗ ਅਦਾਲਤ ਨੇ ਪੰਜਾਬ ਪੁਲਿਸ ਨੂੰ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 6 ਅਕਤੂਬਤ ਨੂੰ ਹੋਵੇਗੀ। ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਆਪਣਾ ਜਵਾਬ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਸ ਦਿਨ ਪੰਜਾਬ ਪੁਲਿਸ ਦੇ ਜਵਾਬ ਤੋਂ ਬਾਅਦ ਡਿਸਚਾਰਜ ਅਰਜ਼ੀ ’ਤੇ ਸੁਣਵਾਈ ਅੱਗੇ ਵਧੇਗੀ। ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਕਾਰਨ ਅਗਲੀ ਕਾਰਵਾਈ ਅਦਾਲਤੀ ਹੁਕਮਾਂ ਅਨੁਸਾਰ ਹੋਵੇਗੀ। ਇਹ ਪੇਸ਼ੀ ਥਾਣਾ ਮਹਿਣਾ ਵਿੱਚ ਦਰਜ ਆਰਮਜ਼ ਐਕਟ ਨਾਲ ਸਬੰਧਤ ਮਾਮਲੇ ਵਿੱਚ ਹੋਈ। ਇਸ ਮਾਮਲੇ ਦਾ ਮੁਕੱਦਮਾ ਨੰਬਰ 136/2024 ਦੱਸਿਆ ਗਿਆ ਹੈ। ਜਾਣਕਾਰੀ ਅਨੁਸਾਰ ਅਮ੍ਰਿਤਪਾਲ ਸਿੰਘ ਮੇਹਰੋ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਹਥਿਆਰਾਂ ਅਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ਾਂ ਸਬੰਧੀ ਥਾਣਾ ਮਹਿਣਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਦਰਜ ਕੀਤੇ ਗਏ ਇਸ ਮਾਮਲੇ ਦੀ ਕਾਨੂੰਨੀ ਕਾਰਵਾਈ ਤਹਿਤ ਅੱਜ ਅਮ੍ਰਿਤਪਾਲ ਸਿੰਘ ਮੇਹਰੋ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।