ਪੰਜਾਬ ਬਿਕਰਮ ਮਜੀਠੀਆ ਨੇ ਵੱਖ ਵੱਖ ਮੁੱਦਾਂ ਨੂੰ ਲੈ ਕੇ ਘੇਰੀ ਸਰਕਾਰ/ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਧੇ ਨਿਸ਼ਾਨੇ/ ਆਡੀਓ ਵਾਇਰਲ ਦੇ ਹਵਾਲੇ ਨਾਲ ਚੁੱਕੇ ਸਵਾਲ By admin - September 22, 2026 0 1 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਡੀਓ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੁਲਿਸ ਨੂੰ ਵਰਦੀ ਨਾ ਪਹਿਨਣ ਦੀ ਕਥਿਤ ਆਡੀਓ ਬਾਰੇ ਪੁੱਛੇ ਜਾਣ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਸਰਕਾਰ ਦਾ ਵੱਡਾ ਫੇਲੀਅਰ ਹੈ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਫਰਜ਼ੀ ਕਹਿਣਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਦਾ ਕੀ ਬਣੇਗਾ। ਜੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਦੇ ਕਾਬੂ ਵਿੱਚ ਨਹੀਂ, ਤਾਂ ਮੁੱਖ ਮੰਤਰੀ ਅਤੇ ਡੀਜੀਪੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸੁਰੱਖਿਆ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।