ਪੰਜਾਬ ਫਰੀਦਕੋਟ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਸਮਾਗਮ/ ਰਾਜ ਸਭਾ ਮੈਂਬਰ ਬਿਕਰਮਜੀਤ ਸਾਹਨੀ ਨੇ ਕੀਤਾ ਸੰਬੋਧਨ/ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਲੋੜ ’ਤੇ ਦਿੱਤਾ ਜ਼ੋਰ By admin - September 22, 2026 0 2 Facebook Twitter Pinterest WhatsApp ਨਸ਼ਾ ਮੁਕਤ ਪੰਜਾਬ ਯਾਤਰਾ ਦੇ ਚੌਥੇ ਦਿਨ ਰਾਜ ਸਭਾ ਮੈਂਬਰ ਅਤੇ ਸਮਾਜ ਸੇਵੀ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ੇ ਦੀ ਲਤ ਤੋਂ ਉਭਰ ਰਹੇ ਲੋਕਾਂ ਦੇ ਪੁਨਰਵਾਸ ਲਈ ਰੋਜ਼ਗਾਰ ਦੇ ਮੌਕੇ ਵਧਾਉਣ ’ਤੇ ਜ਼ੋਰ ਦਿੱਤਾ। ਫਰੀਦਕੋਟ ਸਥਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸਾਹਨੀ ਨੇ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਹੁਨਰ, ਮੌਕੇ ਅਤੇ ਜ਼ਿੰਦਗੀ ਵਿੱਚ ਇੱਕ ਮਕਸਦ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਉਨ੍ਹਾਂ ਦੀ ਸੰਸਥਾ ਸਨ ਫਾਊਂਡੇਸ਼ਨ ਵੱਲੋਂ ਕੇਂਦਰ ਚਲਾਇਆ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ 10 ਤਰ੍ਹਾਂ ਦ ਮੁਫਤ ਵੋਕੇਸ਼ਨਲ ਸਿਖਲਾਈ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿੱਚ ਬਿਊਟੀਸ਼ੀਅਨ, ਨਰਸਿੰਗ, ਇਲੈਕਟ੍ਰੀਕਲ, ਪਲੰਬਿੰਗ, ਹਾਸਪਿਟੈਲਿਟੀ ਅਤੇ ਡਾਟਾ ਨਾਲ ਸਬੰਧਤ ਕੋਰਸ ਸ਼ਾਮਲ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਭਾਸ਼ਾ ਅਤੇ ਸ਼ਖ਼ਸੀਅਤ ਵਿਕਾਸ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ। ਇਨ੍ਹਾਂ ਪ੍ਰੋਗਰਾਮਾਂ ਦਾ ਮਕਸਦ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਸਿਖਲਾਈ ਨੂੰ ਸਥਾਨਕ ਪੱਧਰ ਦੀਆਂ ਲੋੜਾਂ ਅਨੁਸਾਰ ਤਿਆਰ ਕੀਤਾ ਗਿਆ ਹੈ। ਡਾ. ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਨੇ ਪਿਛਲੇ ਇੱਕ ਸਾਲ ਦੌਰਾਨ 5,400 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ਼ ਡਿਗਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਨੌਜਵਾਨਾਂ ਕੋਲ ਵਿਹਾਰਕ ਹੁਨਰ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ, “ਅੱਜ ਪੋਸਟ ਗ੍ਰੈਜੂਏਟ ਨੌਜਵਾਨਾਂ ਲਈ ਵੀ ਰੋਜ਼ਗਾਰ ਹਾਸਲ ਕਰਨਾ ਮੁਸ਼ਕਲ ਹੋ ਰਿਹਾ ਹੈ। ਵਿਹਾਰਕ ਹੁਨਰ ਨੂੰ ਅਕਾਦਮਿਕ ਸਿੱਖਿਆ ਨਾਲ ਜੋੜਨਾ ਜ਼ਰੂਰੀ ਹੈ।” ਇਸ ਤੋਂ ਪਹਿਲਾਂ ਸੋਮਵਾਰ ਨੂੰ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਡਾ. ਸਾਹਨੀ ਨੇ ਬਠਿੰਡਾ ਸਥਿਤ ਸਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦਾ ਵੀ ਦੌਰਾ ਕੀਤਾ। ਇੱਥੇ ਨਸ਼ੇ ਦੀ ਲਤ ਤੋਂ ਉਭਰ ਰਹੇ ਨੌਜਵਾਨਾਂ ਦੇ ਪੁਨਰਵਾਸ ਵਿੱਚ ਹੁਨਰ ਵਿਕਾਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ।