ਮੁਕਤਸਰ ’ਚ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ/ ਵਿਧਾਇਕ ਕਾਕਾ ਬਰਾੜ ਨੇ ਕੀਤਾ ਸੰਬੋਧਨ/ ਨਸ਼ਾ ਵਿਰੋਧ ਮੁਹਿੰਮ ਦੀ ਕੀਤੀ ਸਮੀਖਿਆ

0
3

 

ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਲੇਜ ਡਿਫੈਂਸ ਕਮੇਟੀ ਬਰਾਂ ਦੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵੱਲੋਂ ਨਸੇ ਖਾਤਮੇ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਪਿੰਡਾਂ ਵਿੱਚ ਬਣੀਆਂ ਵੀਡੀਸੀ ਕਮੇਟੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here