ਅੰਮ੍ਰਿਤਸਰ ਪੁਲਿਸ ਵੱਲੋਂ ਗਰਨੇਡ ਹਮਲੇ ਦੇ ਦੋਸ਼ੀ ਦਾ ਐਨਕਾਊਂਟਰ/ ਮੁਕਾਬਲੇ ਬਾਦ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ/ ਗਰਨੇਡ ਤੇ ਫਾਇਰਿੰਗ ਮਾਮਲੇ ’ਚ ਲੋੜੀਂਦਾ ਸੀ ਮੁਲਜ਼ਮ

0
1

 

ਅੰਮ੍ਰਿਤਸਰ ਪੁਲਿਸ ਨੇ ਗਰਨੇਡ ਹਮਲੇ ਸਮੇਤ ਕਈ ਮਾਮਲਿਆਂ ਵਿਚ ਲੋੜੀਂਦੇ ਮੁਲਜ਼ਮ ਨੂੰ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਰਮਨ ਬੋਰਾਰਾਏ ਵਜੋਂ ਹੋਈ ਹੈ, ਜੋ ਗਰਨੇਡ ਹਮਲੇ ਸਮੇਤ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਿਚ ਸ਼ਾਮਲ ਸੀ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਨਾਕੇਬੰਦੀ ਦੌਰਾਨ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਜ਼ਖਮੀ  ਹਾਲਤ ਵਿਚ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਫੜੇ ਗਏ ਮੁਲਜਮ ਨੇ ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਗ੍ਰੇਨੇਡ ਹਮਲਾ  ਕੀਤਾ ਸੀ ਅਤੇ ਇੱਕ ਘਰ ‘ਤੇ ਗੋਲੀਬਾਰੀ ਦੀ ਘਟਨਾ ਵਿਚ ਸੀ ਸ਼ਾਮਲ ਸੀ। ਪੁਲਿਸ ਨੂੰ ਮੁਲਜਮ ਦੇ ਮੱਤੇਵਾਲ ਥਾਣਾ ਖੇਤਰ ਵਿੱਚ ਆਉਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕੀਤੀ।
ਇਸੇ ਦੌਰਾਨ ਮੋਟਰ ਸਾਇਕਲ ਉਤੇ ਆਉਂਦੇ ਮੁਲਜਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਦ ਜਵਾਬੀ ਕਾਰਵਾਈ ਦੌਰਾਨ ਉਹ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜਮ ਤੋਂ ਇਕ ਪਿਸਤੌਲ ਅਤੇ ਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮੁਲਜਮ ਦੀ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here