ਚਾਵਲਾ ਮਾਮਲੇ ਨੂੰ ਲੈ ਕੇ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ/ ਐਸਜੀਪੀਸੀ ਪ੍ਰਧਾਨ ਧਾਮੀ ਵੱਲ ਸਾਧੇ ਤਿੱਖੇ ਨਿਸ਼ਾਨੇ/ ਅਕਾਲੀ ਆਗੂਆਂ ਦੀ ਚੁੱਪੀ ’ਤੇ ਚੁੱਕੇ ਸਵਾਲ

0
2

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਸਮੇਤ ਅਕਾਲੀ ਦਲ ਨੂੰ ਘੇਰਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਮਾਮਲੇ ਵਿਚ ਅਕਾਲੀ ਆਗੂਆਂ ਦੀ ਭੂਮਿਕਾ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਨੇ ਪਰ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਸਮੇਤ ਸਾਰੀ ਅਕਾਲੀ ਲੀਡਰਸ਼ਿਪ ਚੁੱਪ ਹੈ। ਬਲਤੇਜ ਪੰਨੂ ਨੇ ਕਿਹਾ ਕਿ ਇਸ ਘਟਨਾਕ੍ਰਮ ਵਿਚ ਵੱਡੇ ਅਕਾਲੀ ਆਗੂਆਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ, ਜਿਸ ਦੇ ਚਲਦਿਆਂ ਕੋਈ ਬੋਲਣ ਨੂੰ ਤਿਆਰ ਨਹੀਂ ਹੈ। ਬਲਤੇਜ ਪੰਨੂ ਨੇ ਅਕਾਲੀ ਆਗੂਆਂ ਤੋਂ ਇਲਾਵਾ ਭਾਜਪਾ ਤੇ ਕਾਂਗਰਸੀ ਆਗੂਆਂ ਦੀ ਚੁੱਪੀ ਤੇ ਸਵਾਲ ਖੜ੍ਹੇ ਕੀਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਕਾਂਗਰਸ ਤੇ ਭਾਜਪਾ ਦੇ ਵੱਡੇ ਚਿਹਰਿਆਂ ਦੀ ਇਸ ਮਾਮਲੇ ’ਤੇ ਧਾਰੀ ਚੁੱਪੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਗੂ ਛੋਟੀ ਛੋਟੀ ਗੱਲ ਤੇ ਪ੍ਰੈੱਸ ਕਾਨਫਰੰਸ ਕਰਨ ਲੱਗਦੇ ਹਨ ਪਰ ਇਸ ਮਾਮਲੇ ਵਿਚ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਮੀਡੀਆ ਤੋਂ ਮਾਮਲੇ ਦੇ ਸਟੇਟਸ ਬਾਰੇ ਕਨਸੋਅ ਲੈ ਰਹੇ ਨੇ ਪਰ ਖੁਦ ਕੁੱਝ ਵੀ ਬੋਲਣ ਤੋਂ ਡਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਬੀ ਆਪਣਾ ਫੋਨ ਪੁਲਿਸ ਨੂੰ ਦੇਣ ਦੀ ਗੱਲ ਕਹੀ ਹੈ, ਉਸ ਤੋਂ ਅਕਾਲੀ ਆਗੂਆਂ ਅੰਦਰ ਘਬਰਾਹਟ ਪਾਈ ਜਾ ਰਹੀ ਹੈ।
ਵਿਰਸਾ ਸਿੰਘ ਨਲਟੋਹਾ ਨੂੰ ਨਿਸ਼ਾਨੇ ਲੈਂਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੋ ਗਈ ਹੈ ਕਿ ਉਹ ਹੁਣ ਪੀੜਤ ਬੀਬੀ ਦੀ ਕਿਰਦਾਰਕੁਸ਼ੀ ਉਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕੁੱਝ ਆਗੂ ਮੀਡੀਆ ਵਿਚ ਬੀਬੀ ਦੇ ਕਰੈਕਟਰ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਫੈਲਾਅ ਰਹੇ ਨੇ ਜੋ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਵੀ ਪ੍ਰੈੱਸ ਕਾਨਫਰੰਸ ਕਰਨ ਦੀ ਥਾਂ ਵੀਡੀਓ ਬਿਆਨ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਮੀਡੀਆ ਦੇ ਤਿੱਖੇ ਸਵਾਲਾਂ ਤੋਂ ਬਚਣ ਲਈ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪਵਿੱਤਰ ਗੁਰ ਅਸਥਾਨਾਂ ਉਤੇ ਕਬਜਾ ਕਰ ਕੇ ਸਿੱਖ ਸੰਸਥਾਵਾਂ ਦੀ ਮਾਣ-ਮਰਿਆਦਾ ਨੂੰ ਭਾਰੀ ਢਾਹ ਲਾਈ ਹੈ, ਇਸ ਲਈ ਸਿੱਖ ਕੌਮ ਨੂੰ ਇਸ ਵਰਤਾਰੇ ਖਿਲਾਫ ਇਕਜੁਟ ਹੋਣ ਦੀ ਲੋੜ ਹੈ।

LEAVE A REPLY

Please enter your comment!
Please enter your name here