ਮੁਕਤਸਰ ਸਾਹਿਬ ’ਚ ਸਰਕਾਰ ’ਤੇ ਵਰ੍ਹੇ ਭਾਜਪਾ ਆਗੂ/ ਨਸ਼ਿਆਂ ਦੀ ਆਮਦ ਨੂੰ ਲੈ ਕੇ ਕੀਤਾ ਪਲਟਵਾਰ/ ਪੰਜਾਬ ਨੂੰ ਨਸ਼ਿਆਂ ਦੀ ਮੰਡੀ ਬਣਾਉਣ ਦੇ ਇਲਜ਼ਾਮ

0
1

ਭਾਜਪਾ ਵੱਲੋਂ ਪੰਜਾਬ ਭਰ ਅੰਦਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਪਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਗਈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਸ਼ਹਿਰ ਦੇ ਨਿੱਜੀ ਪੈਲੇਸ ਵਿਖੇ ਵੱਡਾ ਇਕੱਠ ਕੀਤਾ ਗਿਆ, ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ, ਸੀਨੀਅਰ ਆਗੂ ਓਪੀ. ਧਨਖੜ, ਐਚ.ਐਸ. ਫੂਲਕਾ ਅਤੇ ਜਗਮੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੀਨੀਅਰ ਆਗੂ ਐਚਐਸ ਫੁਲਕਾ ਨੇ ਨਸ਼ਿਆਂ ਤੇ ਮੁੱਦੇ ਤੇ ਪੰਜਾਬ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ। ਦੋਵੇਂ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਨੇ ਪੰਜਾਬ ਨਸ਼ਿਆਂ ਦੀ ਮੰਡੀ ਬਣਾ ਦਿੱਤਾ ਹੈ, ਜਿਸ ਦੇ ਚਲਦਿਆਂ ਨਸ਼ਿਆਂ ਦੀ ਆਮਦ ਹੋ ਰਹੀ ਹੈ।

LEAVE A REPLY

Please enter your comment!
Please enter your name here