ਪੰਜਾਬ ਕੋਟਕਪੂਰਾ ਦੇ ਤਿਕੋਣੀ ਚੌਂਕ ਨੇੜਿਓਂ ਲਾਸ਼ ਬਰਾਮਦ/ ਵਿਆਹ ਸਮਾਗਮ ਤੋਂ ਪਰਤਿਆ ਸੀ ਮ੍ਰਿਤਕ/ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ By admin - September 23, 2026 0 1 Facebook Twitter Pinterest WhatsApp ਕੋਟਕਪੂਰਾ ਦੇ ਤਿਕੋਣੀ ਚੌਂਕ ਨੇੜਿਓਂ ਸਿਟੀ ਪੁਲਿਸ ਨੂੰ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਫਰੀਦਕੋਟ ਦੇ ਹੁੱਕੀ ਚੌਂਕ ਵਾਸੀ 50 ਸਾਲਾ ਰਕੇਸ਼ ਕੁਮਾਰ ਜੈਨ ਵਜੋਂ ਹੋਈ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਕੇਸ਼ ਕੁਮਾਰ ਜੈਨ ਇੱਕ ਦਿਨ ਪਹਿਲਾਂ ਲੁਧਿਆਣਾ ਵਿਖੇ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਉਥੋਂ ਉਹ ਬੱਸ ਰਾਹੀਂ ਸੋਮਵਾਰ ਦੇਰ ਰਾਤ ਕੋਟਕਪੂਰਾ ਸ਼ਹਿਰ ਵਿਖੇ ਉਤਰਿਆ। ਇਸ ਤੋਂ ਬਾਅਦ ਉਹ ਤਿਕੋਣੀ ਚੌਂਕ ਨੇੜੇ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਇਆ ਗਿਆ। ਮੰਗਲਵਾਰ ਤੜਕਸਾਰ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲਣ ’ਤੇ ਏਐਸਆਈ ਦਲਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਕੋਟਕਪੂਰਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ਵਿੱਚ ਮ੍ਰਿਤਕ ਦੀ ਪਹਿਚਾਣ ਰਕੇਸ਼ ਕੁਮਾਰ ਜੈਨ ਵਜੋਂ ਹੋਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਵੀ ਕੋਟਕਪੂਰਾ ਪਹੁੰਚ ਗਏ। ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਵਿਅਕਤੀ ਦੀ ਮੌਤ ਕੁਦਰਤੀ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।