ਸਮਰਾਲਾ ਦੇ ਪਿੰਡ ਦਿਆਲਪੁਰ ’ਚ ਮਾਨ ਦੇ ਮੁਨਾਫੇ ਮੁਹਿੰਮ/ ਘਰ-ਘਰ ਜਾ ਕੇ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ/ ਵਿਧਾਇਕ ਨੇ ਜੱਦੀ ਪਿੰਡ ਦਿਆਲਪੁਰਾ ਤੋਂ ਸ਼ੁਰੂ ਕੀਤੀ ਮੁਹਿਮ

0
1

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਮਰਾਲਾ ਹਲਕੇ ਵਿੱਚ ਇਹ ਮੁਹਿੰਮ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਮੁਹਿੰਮ ਆਪਣੇ ਜੱਦੀ ਪਿੰਡ ਦਿਆਲਪੁਰੇ ਤੋਂ ਸ਼ੁਰੂ ਕੀਤੀ ਗਈ। ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਦਿੱਤੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਰਿਵਾਰਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਰਾਹੀਂ ਕਿਹੜੇ ਆਰਥਿਕ ਅਤੇ ਸਮਾਜਿਕ ਲਾਭ ਮਿਲੇ ਹਨ। ਪਾਰਟੀ ਆਗੂਆਂ ਅਨੁਸਾਰ ਮੁਹਿੰਮ ਦੌਰਾਨ ਮੁਫ਼ਤ ਬਿਜਲੀ ਤਹਿਤ ਜ਼ੀਰੋ ਬਿਜਲੀ ਬਿੱਲ, ਮੁਫ਼ਤ ਤੀਰਥ ਯਾਤਰਾ, ਮੁਫ਼ਤ ਰਾਸ਼ਨ ਕਿੱਟਾਂ, ਸਿਹਤ ਸਹੂਲਤਾਂ, 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਸਹੂਲਤਾਂ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਲਾਭ ਮਿਲਿਆ ਹੈ ਅਤੇ ਇਸ ਨੂੰ ਹੀ ‘ਮਾਨ ਦੇ ਮੁਨਾਫ਼ੇ’ ਵਜੋਂ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ।
ਮੁਹਿੰਮ ਤਹਿਤ ਹਰ ਪਰਿਵਾਰ ਨਾਲ ਸਿੱਧਾ ਸੰਪਰਕ ਕਰਕੇ ਇੱਕ ਸਾਲ ਦੌਰਾਨ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਹਿਸਾਬ-ਕਿਤਾਬ ਵੀ ਸਾਂਝਾ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਵੱਲੋਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

LEAVE A REPLY

Please enter your comment!
Please enter your name here