ਕਾਹਨੂੰਵਾਨ ਥਾਣੇ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ/ ਨੌਜਵਾਨ ਨੂੰ ਜ਼ਖਮੀ ਕਰਨ ਮਾਮਲੇ ’ਚ ਮੰਗਿਆ ਇਨਸਾਫ/ ਹੰਗਾਮੇ ਤੋਂ ਬਾਅਦ ਪੀੜਤ ਦੇ ਮਾਪਿਆਂ ਦੇ ਬਿਆਨ ਕਲਮਬੱਧ

0
1

ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਲੋਕਾਂ ਦੀ ਮਦਦ ਨਾਲ ਥਾਣੇ ਦਾ ਘਿਰਾਓ ਕਰ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਪਿੰਡ ਰੰਧਾਵਾਂ ਕਾਲੋਨੀ ਵਾਸੀ ਨੌਜਵਾਨ ਤੇ ਕਾਤਲਾਨਾ ਹਮਲਾ ਹੋਇਆ ਸੀ ਪਰ ਪੁਲਿਸ ਤਿੰਨ ਦਿਨ ਬੀਤਣ ਬਾਅਦ ਵੀ ਕਾਰਵਾਈ ਨਹੀਂ ਕਰ ਰਿਹਾ। ਆਗੂਆਂ ਦਾ ਇਲਜ਼ਾਮ ਸੀ ਕਿ ਪੁਲਿਸ ਘਟਨਾ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਵਿਚ ਹੈ। ਅਖੀਰ ਦੋਵੇਂ ਧਿਰਾਂ ਵਿਚਾਲੇ ਹੰਗਾਮ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੇ ਮਾਪਿਆਂ ਦੇ ਬਿਆਨ ਕਲਮਬੱਧ ਕੀਤੇ।
ਜਥੇਬੰਦੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਬੀਬੀ ਦਵਿੰਦਰ ਕੌਰ ਦੀ ਅਗਵਾਈ ਪਹੁੰਚੇ ਪਿੰਡ ਰੰਧਾਵਾ ਕਲੋਨੀ ਵਾਸੀਆਂ ਦਾ ਕਹਿਣਾ ਸੀ ਵਾਰਦਾਤ ਨੂੰ ਤਿੰਨ ਦਿਨ ਤੋਂ ਜਿਆਦਾ ਸਮਾਂ ਬੀਤ ਚੁੱਕਿਆ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮਾਮਲਾ ਤਾਂ ਕੀ ਦਰਜ ਕਰਨਾ ਹੈ, ਉਲਟਾ ਇਸ ਮਾਮਲੇ ਨੂੰ ਐਕਸੀਡੈਂਟ ਦਾ ਸਰੂਪ ਦਿੱਤਾ ਜਾ ਰਿਹਾ ਹੈ ਜਦੋਂ ਕਿ ਇਹ ਸਿੱਧੇ ਤੌਰ ਤੇ ਨੌਜਵਾਨ ਉੱਤੇ ਕਾਤਲਾਨਾ ਹਮਲਾ ਹੋਇਆ ਹੈ ਜੋ ਕਿ ਇਸ ਵੇਲੇ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਤਜਿੰਦਰ ਸਿੰਘ ਦਾ ਨਾਮ ਦਾ ਪਿੰਡ ਰੰਧਾਵਾ ਕਲੋਨੀ ਦਾ ਰਹਿਣ ਵਾਲਾ ਨੌਜਵਾਨ ਪਿੰਡ ਭੂਸ ਵਿੱਚ ਆਪਣੀ ਮਿੱਤਰ ਨੂੰ ਮਿਲਣ ਗਿਆ ਸੀ ਜਿੱਥੋਂ ਵਾਪਸ ਮੁੜਦੇ ਸਮੇਂ ਉੱਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ ,ਉਸ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਦੇ ਜਖਮ ਹਨ ਇਸ ਤੋਂ ਇਲਾਵਾ ਉਸ ਦੀਆਂ ਲੱਤਾਂ ਬਾਵਾਂ ਵੀ ਤੋੜ ਦਿੱਤੀਆਂ ਗਈਆਂ ਹਨ। ਪਰ ਇਸ ਵੱਡੇ ਮਾਮਲੇ ਨੂੰ ਥਾਣਾ ਕਾਹਨੂੰਵਾਨ ਦੀ ਪੁਲਿਸ ਇੱਕ ਟਰੈਕਟਰ ਨਾਲ ਮੋਟਰਸਾਈਕਲ ਦਾ ਹਾਦਸਾ ਦੱਸ ਰਹੀ ਹੈ।
ਬਲਵਿੰਦਰ ਸਿੰਘ ਰਾਜੂ ਔਲਖ ਅਤੇ ਬੀਬੀ ਦਵਿੰਦਰ ਕੌਰ ਨੇ ਕਿਹਾ ਕਿ ਇਸ ਮਾਮਲੇ ਦੀ ਤਫਤੀਸ਼ ਕਰਨ ਦੀ ਥਾਂ ਪੁਲਿਸ ਇਸ ਮਾਮਲੇ ਨੂੰ ਉਲਝਾ ਰਹੀ ਹੈ ਉਹਨਾਂ ਨੇ ਕਿਹਾ ਕਿ ਇੱਕ ਮਾਪਿਆਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਕੋਈ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਰਾਜੂ ਔਲਖ ਵੱਲੋਂ ਮੌਕੇ ਤੇ ਜ਼ਿਲ੍ਹਾ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਗੰਭੀਰਤਾ ਅਤੇ ਹੋ ਰਹੇ ਹੰਗਾਮੇ ਤੋਂ ਜਾਣੂ ਕਰਵਾਇਆ ਜਿਸ ਉਪਰੰਤ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਕਾਹਨੂੰਵਾਨ ਦੀ ਪੁਲਿਸ ਮਾਪਿਆਂ ਦੇ ਬਿਆਨ ਕਲਮਬੰਦ ਕਰਨ ਲਈ ਰਾਜੀ ਹੋਈ ਦੂਸਰੇ ਪਾਸੇ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ ਉਹ ਕੁਝ ਵੀ ਬਿਆਨ ਕਰਨ ਤੋਂ ਅਸਮਰੱਥ ਹੈ।

LEAVE A REPLY

Please enter your comment!
Please enter your name here