ਫਰੀਦਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ/ ਟਿੱਲਾ ਬਾਬਾ ਫਰੀਦ ਤੋਂ ਹੋਈ ਸ਼ੁਰੂਆਤ/ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸਮਾਪਤੀ

0
1

 

ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਕਰਵਾਏ ਗਏ ਪੰਜ ਰੋਜ਼ਾ ਸਮਾਗਮਾਂ ਦੇ ਅਖੀਰਲੇ ਦਿਨ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋਇਆ ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਮਾਈ ਗੋਦੜੀ ਸਾਹਿਬ ਸਮਾਪਤ ਹੋਇਆ। ਰਸਤੇ ਵਿਚ ਲੱਖਾਂ ਦੀ ਗਿਣਤੀ ਵਿਚ ਪੁੱਜੀ ਸੰਗਤ ਨੇ ਮੱਥਾ ਟੇਕਿਆ। ਨਗਰ ਕੀਰਤਨ ਦਾ ਥਾਂ ਥਾਂ ਸੰਗਤ ਵੱਲੋਂ ਸਵਾਗਤ ਕੀਤਾ ਗਿਆ।
ਦੱਸ ਦਈਏ ਕਿ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਫਰੀਦਕੋਟ ਵਿੱਚ ਮਨਾਏ ਜਾਣ ਵਾਲੇ ਆਗਮਨ ਪੂਰਬ ਜੋ 19 ਸਤੰਬਰ ਨੂੰ ਸ਼ੁਰੂ ਹੋ ਕੇ 23 ਸਤੰਬਰ ਤੱਕ ਪੰਜ ਦਿਨ ਲਗਾਤਾਰ ਚਲਦਾ ਹੈ ਜਿਸ ਵਿੱਚ ਕਈ ਤਰ੍ਹਾਂ ਦੇ ਧਾਰਮਿਕ ਦੀਵਾਨ, ਕਲਚਰ ਪ੍ਰੋਗਰਾਮ, ਆਰਟ ਪ੍ਰੋਗਰਾਮ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਅੱਜ ਮੇਲੇ ਦੇ ਆਖਰੀ ਦਿਨ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਟਿੱਲਾ ਬਾਬਾ ਸ਼ੇਖ ਫਰੀਦ ਜੀ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿੱਚ ਦੀ ਹੁੰਦਾ ਹੋਇਆ ਗੁਰਦੁਆਰਾ ਮਾਈ ਗੋੜੀ ਸਾਹਿਬ ਵਿਖੇ ਪੁੱਜਿਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਉਪਰੰਤ ਸਮਾਪਤੀ ਦੇ ਸਮਾਗਮ ਬਾਅਦ ਮੇਲੇ ਦੀ ਸਮਾਪਤੀ ਹੋ ਗਈ।

LEAVE A REPLY

Please enter your comment!
Please enter your name here