ਪੰਜਾਬ ਫਰੀਦਕੋਟ ’ਚ ਤਿੰਨ ਰੋਜ਼ਾ ਪਸ਼ੂਧਨ ਤੇ ਕਿਸਾਨ ਮੇਲਾ/ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਕੀਤੀ ਸ਼ਿਰਕਤ/ ਕਿਸਾਨਾਂ ਨੂੰ ਪਸ਼ੂ ਪਾਲਣ ਕਿੱਤੇ ਨਾਲ ਜੁੜਣ ਦੀ ਅਪੀਲ By admin - September 23, 2026 0 1 Facebook Twitter Pinterest WhatsApp ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਪਸ਼ੂਧਨ ਤੇ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਦੌਰਾਨ ਪਸ਼ੂਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਭਰ ਤੋਂ ਪਸ਼ੂ ਪਾਲਕ ਆਪਣੇ ਪਸ਼ੂ ਲੈ ਕੇ ਪਹੁੰਚ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਨੇ ਵੱਖ-ਵੱਖ ਮੁਕਾਬਲਿਆਂ ਦਾ ਜਾਇਜ਼ਾ ਲਿਆ। ਆਪਣੇ ਸੰਬੋਧਨ ’ਚ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਦਾ ਕਿੱਤਾ ਕਿਸਾਨਾਂ ਲਈ ਆਮਦਨ ਦਾ ਵਧੀਆ ਸਾਧਨ ਬਣ ਸਕਦਾ ਹੈ। ਉਨ੍ਹਾਂ ਕਿਸਾਨਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂਧਨ ਮੁਕਾਬਲਿਆਂ ਨੂੰ ਹੋਰ ਵੀ ਉਤਸ਼ਾਹਿਤ ਅਤੇ ਕਾਮਯਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੇਲੇ ਦੇ ਪਹਿਲੇ ਦਿਨ ਕੁੱਤਿਆਂ ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਪਸ਼ੂ ਪਾਲਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲਿਆਂ ਵਿੱਚ ਜੇਤੂ ਰਹੇ ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।