ਪੰਜਾਬ ਮੋਹਾਲੀ ’ਚ ਆਪ ਸਮਰਥਕਾਂ ਦਾ ਈਡੀ ਖਿਲਾਫ ਪ੍ਰਦਰਸ਼ਨ/ ਗਮਾਡਾ ਦਫਤਰ ’ਚ ਈਡੀ ਕਾਰਵਾਈ ਦਾ ਵਿਰੋਧ/ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ By admin - September 24, 2026 0 1 Facebook Twitter Pinterest WhatsApp ਮੋਹਾਲੀ ਸਥਿਤ ਗਮਾਡਾ ਦਫ਼ਤਰ ਵਿੱਚ ਈਡੀ ਦੀ ਜਾਰੀ ਕਾਰਵਾਈ ਦੇ ਤੀਜੇ ਦਿਨ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਨੁਮਾਇੰਦਿਆਂ ਨੇ ਦਫ਼ਤਰ ਦਾ ਘਿਰਾਓ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ‘ਆਪ’ ਸਮਰਥਕ ਗਮਾਡਾ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਪ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਈਡੀ ਰਾਹੀਂ ਪੰਜਾਬੀਆਂ ਨੂੰ ਦਬਾਉਣਾ ਚਾਹੁੰਦੀ ਹੈ ਪਰ ਪੰਜਾਬ ਵਾਸੀ ਈਡੀ ਦੀ ਧੱਕੇਸ਼ਾਹੀ ਨਹੀਂ ਚੱਲਣ ਦੇਣਗੇ। ਪ੍ਰਦਰਸ਼ਨਕਾਰੀਆਂ ਨੇ ਜਦੋਂ ਵੀ ਮੋਦੀ ਡਰਦੈ ਈਡੀ ਨੂੰ ਅੱਗੇ ਕਰਦੈ’ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਬੈਨਰ ਅਤੇ ਪੋਸਟਰ ਸਨ, ਜਿਨ੍ਹਾਂ ‘ਤੇ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਲੈ ਕੇ ਸਵਾਲ ਚੁੱਕੇ ਗਏ। ਇੱਕ ਬੈਨਰ ‘ਤੇ ਲਿਖਿਆ ਸੀ, “ਜਦੋਂ ਵੀ ਮੋਦੀ ਡਰਦਾ ਹੈ, ਉਹ ਈਡੀ ਨੂੰ ਅੱਗੇ ਕਰਦਾ ਹੈ।” ਪ੍ਰਦਰਸ਼ਨ ਦੌਰਾਨ ਗਮਾਡਾ ਦਫ਼ਤਰ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਦਫ਼ਤਰ ਦੇ ਅਹਾਤੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਵੱਲੋਂ ਦਫ਼ਤਰ ਦਾ ਗੇਟ ਤੋੜ ਕੇ ਅੰਦਰ ਦਾਖ਼ਲ ਹੋਣ ਦੇ ਦੋਸ਼ ਵੀ ਲੱਗੇ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰਦੇ ਹੋਏ ਗਮਾਡਾ ਦੇ ਮੁੱਖ ਦਫ਼ਤਰ ਅੰਦਰ ਪਹੁੰਚ ਗਏ ਅਤੇ ਉੱਥੇ ਵੀ ਆਪਣਾ ਵਿਰੋਧ ਦਰਜ ਕਰਵਾਇਆ। ਗਮਾਡਾ ਦਫ਼ਤਰ ਦੇ ਅਹਾਤੇ ਵਿੱਚ ਈਡੀ ਦੀ ਟੀਮ ਮੌਜੂਦ ਹੋਣ ਕਾਰਨ ਪੁਲਿਸ ਨੂੰ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨੇ ਪਏ। ਇਸੇ ਦੌਰਾਨ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਅਤੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਭਾਰੀ ਮੁਸ਼ੱਕਤ ਕਰਨੀ ਪਈ।