ਪੰਜਾਬ ਧੂਮਧਾਮ ਨਾਲ ਮਨਾਇਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ/ ਵੱਡੀ ਗਿਣਤੀ ਸੰਗਤ ਨੇ ਕੀਤੀ ਸ਼ਿਰਕਤ/ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਦਿੱਤੀ ਵਧਾਈ By admin - September 24, 2026 0 2 Facebook Twitter Pinterest WhatsApp ਮਹਾਨ ਗੁਰਸਿੱਖ ਭਾਈ ਲਾਲੋ ਜੀ ਦਾ ਜਨਮਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਪ੍ਰਬੰਧ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਭਾਈ ਲਾਲੋ ਜੀ ਦੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਾਂ ਨੂੰ ਯਾਦ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀਆਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਦਾ ਜੀਵਨ ਅੱਜ ਵੀ ਸੰਗਤਾਂ ਨੂੰ ਇਮਾਨਦਾਰੀ ਅਤੇ ਸੱਚੀ ਕਿਰਤ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਈ ਲਾਲੋ ਜੀ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਗੁਰਸਿੱਖ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜੀਵਨ ਸੱਚੀ ਕਿਰਤ, ਇਮਾਨਦਾਰੀ, ਸਾਦਗੀ ਅਤੇ ਮਨੁੱਖੀ ਬਰਾਬਰੀ ਦੀ ਪ੍ਰੇਰਣਾ ਦਿੰਦਾ ਹੈ। ਭਾਈ ਲਾਲੋ ਜੀ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮੂਲ ਸਿਧਾਂਤਾਂ—ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ—ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਗੁਰਮਤਿ ਦੇ ਉੱਚੇ ਆਦਰਸ਼ਾਂ ਨੂੰ ਅਮਲੀ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਭਾਈ ਲਾਲੋ ਜੀ ਦਾ ਵਿਸ਼ੇਸ਼ ਸਥਾਨ ਹੈ। ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਦੇ ਜੀਵਨ ਦੀ ਸੱਚਾਈ ਅਤੇ ਨੇਕ ਕਮਾਈ ਨੂੰ ਮਹੱਤਵ ਦਿੱਤਾ। ਗੁਰਬਾਣੀ ਵਿੱਚ ਵੀ ਭਾਈ ਲਾਲੋ ਜੀ ਦਾ ਨਾਮ ਸਤਿਕਾਰ ਨਾਲ ਆਉਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ—“ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ”।