ਕੇਂਦਰ ਸਰਕਾਰ ’ਤੇ ਵਰ੍ਹੇ ਖਜਾਨਾ ਮੰਤਰੀ ਹਰਪਾਲ ਚੀਮਾ/ ਏਜੰਸੀਆਂ ਦੀ ਕਾਰਵਾਈ ਦੇ ਹਵਾਲੇ ਨਾਲ ਤਿੱਖੇ ਨਿਸ਼ਾਨੇ/ ਵਿਰੋਧੀ ਧਿਰਾਂ ਦੇ ਖਾਤਮੇ ਦੀ ਸਾਜ਼ਿਸ਼ ਦਾ ਲਾਏ ਇਲਜ਼ਾਮ

0
3

ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਕੇਂਦਰ ਸਰਕਾਰ ਉਤੇ ਤਿੱਖੇ ਹਮਲੇ ਕੀਤੇ ਹਨ। ਈਡੀ ਰੇਡ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 2014 ਤੋਂ ਏਜੰਸੀਆਂ ਦੀ ਮਦਦ ਨਾਲ ਵਿਰੋਧੀ ਪਾਰਟੀਆਂ ਦਾ ਖਾਤਮਾ ਕਰਨ ਦੇ ਰਾਹ ਪਈ ਹੋਈ ਹੈ। ਜਿਹੜੇ ਸੂਬੇ ਵਿਚ ਚੋਣਾਂ ਹੁੰਦੀਆਂ ਹਨ, ਉੱਥੇ ਕੇਂਦਰੀ ਏਜੰਸੀਆਂ ਸਰਗਰਮ ਹੋ ਜਾਂਦੀਆਂ ਨੇ ਪਰ ਪੰਜਾਬ ਅੰਦਰ ਇਹ ਧੱਕਾ ਸਫਲ ਨਹੀਂ ਹੋਵੇਗਾ।
ਚੋਣ ਕਮਿਸ਼ਨ ਬਾਰੇ ਚੱਲ ਰਹੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਮਦਦ ਨਾਲ ਕੀਤੀ ਜਾ ਰਹੀ ਵੋਟ ਚੋਰੀ ਦਾ ਪਰਦਾਫਾਸ਼ ਹੋ ਗਿਆ ਹੈ। ਅਕਾਲੀ ਦਲ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਦੀਆਂ ਕਰਤੂਤਾਂ ਵੀ ਜੱਗ ਜਾਹਰ ਹੋ ਗਈਆਂ ਹਨ, ਇਸ ਲਈ ਲੋਕਾਂ ਦੋਵਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ।
ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪਿਆਂ ਵਿੱਚ ਤੇਜ਼ੀ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਅਧਿਕਾਰੀਆਂ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕਰ ਕੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸੇ ਸਿਆਸੀ ਚੁਣੌਤੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਈਡੀ ਦੀ ਕਾਰਵਾਈ ਸ਼ੁਰੂ ਹੋ ਜਾਂਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਾ ਪਹਿਲਾਂ ਝੁਕਿਆ ਹੈ ਅਤੇ ਨਾ ਹੀ ਭਵਿੱਖ ਵਿੱਚ ਝੁਕੇਗਾ।

LEAVE A REPLY

Please enter your comment!
Please enter your name here