ਈਡੀ ਖਿਲਾਫ ਪ੍ਰਦਰਸ਼ਨਾਂ ’ਤੇ ਸਿਆਸਤ ਗਰਮਾਈ/ ਅਕਾਲੀ ਦਲ ਨੇ ਸਰਕਾਰ ਵੱਲ ਸਾਧਿਆ ਨਿਸ਼ਾਨਾ/ ਅਰਸ਼ਦੀਪ ਕਲੇਰ ਨੇ ਪ੍ਰਦਰਸ਼ਨ ਨੂੰ ਲੈ ਕੇ ਚੁੱਕੇ ਸਵਾਲ

0
20

ਮੋਹਾਲੀ ਵਿਚ ਈਡੀ ਖਿਲਾਫ ਆਪ ਵਰਕਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅਕਾਲੀ ਦਲ ਦੇ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਗਮਾਡਾ ਦੇ ਦਫ਼ਤਰ ਵਿੱਚ ਈਡੀ ਦੇ ਅਧਿਕਾਰੀਆਂ ਦਾ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਘੇਰਾਓ ਇਹ ਦਰਸਾਉਂਦਾ ਹੈ ਕਿ ਸਰਕਾਰ ਆਪਣੇ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਜਾਂਚ ਤੋਂ ਕਿੰਨੀ ਘਬਰਾਈ ਹੋਈ ਹੈ। ਉਨ੍ਹਾਂ ਪ੍ਰਦਰਸ਼ਨਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਕਿਸੇ ਵੀ ਜਾਂਚ ਏਜੰਸੀ ਦੇ ਅਧਿਕਾਰੀਆਂ ਨਾਲ ਇਸ ਤਰ੍ਹਾਂ ਦਾ ਵਰਤਾਰਾ ਜਾਂ ਉਨ੍ਹਾਂ ਨੂੰ ਡਿਊਟੀ ਦੌਰਾਨ ਘੇਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਾਂਚ ਏਜੰਸੀਆਂ ਨੂੰ ਆਪਣੀ ਕਾਨੂੰਨੀ ਡਿਊਟੀ ਨਿਭਾਉਣ ਲਈ ਪੂਰੀ ਸੁਰੱਖਿਆ ਅਤੇ ਆਜ਼ਾਦੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ, ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here