ਪੰਜਾਬ ਫਿਲੌਰ-ਰਾਮਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਭਿਆਨਕ ਹਾਦਸਾ/ ਟਾਇਰ ਬਦਲਦੇ ਸਮੇਂ ਅਣਪਛਾਤੇ ਵਾਹਨ ਦੀ ਟੱਕਰ/ ਇਕ ਜਣੇ ਦੀ ਮੌਕੇ ‘ਤੇ ਹੀ ਮੌਤ, ਪੁਲਿਸ ਕਰ ਰਹੀ ਜਾਂਚ By admin - September 24, 2026 0 1 Facebook Twitter Pinterest WhatsApp ਫਿਲੌਰ-ਰਾਮਗੜ੍ਹ ਬਾਈਪਾਸ ਰਾਸ਼ਟਰੀ ਰਾਜਮਾਰਗ ‘ਤੇ ਬੀਤੀ ਰਾਤ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟੈਂਕਰ ਚਾਲਕ ਸੜਕ ਕੰਢੇ ਪੈਂਚਰ ਟਾਇਰ ਬਦਲ ਰਿਹਾ ਸੀ ਕਿ ਅਣਪਛਾਤੇ ਵਾਹਨ ਨੇ ਟੈਂਕਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਾਇਰ ਬਦਲ ਰਿਹਾ ਵਿਅਕਤੀ ਥੱਲੇ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਲੇਰਕੋਟਲਾ ਵਾਸੀ ਵਜੋਂ ਹੋਈ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਐਸਐਸਐਫ ਟੀਮ ਨੇ ਲਾਸ਼ ਸਿਵਲ ਹਸਪਤਾਲ ਭੇਜ ਕੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਇੱਕ ਅਸ਼ਰ ਗੱਡੀ ਪੋਕਲੇਨ ਮਸ਼ੀਨ ਲੈ ਕੇ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦਾ ਟਾਇਰ ਪੈਂਚਰ ਹੋ ਗਿਆ ਸੀ ਅਤੇ ਵਿਅਕਤੀ ਸੜਕ ਕਿਨਾਰੇ ਜੈਕ ਲਗਾ ਕੇ ਇਸਨੂੰ ਬਦਲ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਗੱਡੀ ਹਿੱਲ ਗਈ ਅਤੇ ਵਿਅਕਤੀ ਟਾਇਰ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੇ ਈਐਸਆਈ ਜਸਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਲੇਰਕੋਟਲਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ। ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਹਾਈਡ੍ਰਾ ਦੀ ਮਦਦ ਨਾਲ ਗੱਡੀ ਨੂੰ ਸੜਕ ਦੇ ਕਿਨਾਰੇ ਖਿੱਚਿਆ ਗਿਆ। ਸੜਕ ‘ਤੇ ਪਈ ਪਰਾਲੀ ਨੂੰ ਵੀ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਆਵਾਜਾਈ ਬਹਾਲ ਹੋ ਗਈ।