ਪੰਜਾਬ ਮਾਨਸਾ ਜ਼ਿਲ੍ਹਾ ਪ੍ਰੀਸ਼ਦ ਵਿਖੇ ਮਜਦੂਰਾਂ ਦੀ ਅਧਿਕਾਰ ਰੈਲੀ/ ਮਨਰੇਗਾ ਕੰਮ ਚਾਲੂ ਕਰਨ ਤੇ ਸੁਰੱਖਿਆ ਦੀ ਕੀਤੀ ਮੰਗ/ 29 ਨਵੰਬਰ ਨੂੰ ਵੱਡੇ ਇਕੱਠ ਦਾ ਕੀਤਾ ਐਲਾਨ By admin - September 25, 2026 0 1 Facebook Twitter Pinterest WhatsApp ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੇ ਮਜ਼ਦੂਰਾਂ ਵੱਲੋਂ ਅੱਜ ਮਾਨਸਾ ਦੇ ਜ਼ਿਲ੍ਹਾ ਪਰਿਸ਼ਦ ਵਿਖੇ ਅਧਿਕਾਰ ਰੈਲੀ ਕਰ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਮਜ਼ਦੂਰ ਨੇਤਾ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਮਜ਼ਦੂਰਾਂ ਨੂੰ ਉਹਨਾਂ ਦੇ ਅਧਿਕਾਰ ਨਹੀਂ ਦਿੱਤੇ ਜਾ ਰਹੇ ਜਿਸ ਕਾਰਨ ਅੱਜ ਮਜ਼ਦੂਰ ਆਪਣੇ ਅਧਿਕਾਰ ਲੈਣ ਦੇ ਲਈ ਰੋਸ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਨੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਮਜ਼ਦੂਰਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਪੰਜਾਬ ਦੀਆਂ ਪੰਜ ਮਜ਼ਦੂਰ ਜਥੇਬੰਦੀਆਂ 29 ਨਵੰਬਰ ਨੂੰ ਵੱਡਾ ਵਿਰੋਧ ਪ੍ਰਦਰਸ਼ਨ ਕਰਨਗੀਆਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੇ ਵਿੱਚ ਤਬਦੀਲੀ ਕਰ ਕੇ ਜੀ ਰਾਮ ਜੀ ਬਣਾ ਦਿੱਤੀ ਗਈ ਜਿੱਥੇ ਮਗਨਰੇਗਾ ਦਾ ਨਾਮ ਵਿੱਚ ਤਬਦੀਲੀ ਕੀਤੀ ਹੈ ਉਥੇ ਹੀ ਮਜ਼ਦੂਰਾਂ ਨੂੰ ਦਿੱਤੇ ਜਾਣ ਵਾਲੇ ਰੁਜ਼ਗਾਰ ਦੇ ਵਿੱਚ ਵੀ ਤਬਦੀਲੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਿੱਥੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾਂਦਾ ਸੀ ਪਰ ਅੱਜ ਜੀ ਰਾਮ ਜੀ ਦੇ ਅਧੀਨ ਮਜ਼ਦੂਰਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਉਨਾਂ ਦੇ ਚੁੱਲੇ ਠੰਡੇ ਹੋ ਚੁੱਕੇ ਨੇ ਜਿਸ ਕਾਰਨ ਮਜ਼ਦੂਰ ਮਹਿੰਗਾਈ ਦੀ ਮਾਰ ਚੱਲ ਰਹੇ ਨੇ ਤੇ ਮਜ਼ਦੂਰਾਂ ਦੇ ਕੋਲ ਕੋਈ ਵੀ ਕੰਮ ਨਾ ਹੋਣ ਕਾਰਨ ਅੱਜ ਮਜ਼ਦੂਰ ਸੜਕਾਂ ਤੇ ਰੁਲਣ ਦੇ ਲਈ ਮਜਬੂਰ ਨੇ। ਮਜ਼ਦੂਰ ਨੇਤਾ ਨੇ ਕਿਹਾ ਕਿ ਜਿੱਥੇ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਮਜ਼ਦੂਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਮੰਗ ਕੀਤੀ ਗਈ ਹੈ ਕਿਉਂਕਿ ਕੰਮ ਦੇ ਦੌਰਾਨ ਕਈ ਮਜ਼ਦੂਰ ਨਕਾਰਾ ਹੋ ਜਾਂਦੇ ਨੇ ਪਰ ਉਹਨਾਂ ਦੀ ਕੋਈ ਵੀ ਸੁਰੱਖਿਆ ਨਹੀਂ ਕੀਤੀ ਜਾਂਦੀ ਜਿਸ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਆਪਣੇ ਹੱਕਾਂ ਪ੍ਰਤੀ ਸਰਕਾਰ ਨੂੰ ਜਗਾਉਣ ਦੇ ਲਈ ਪੰਜਾਬ ਦੀਆਂ ਪੰਜ ਮਜ਼ਦੂਰ ਜਥੇਬੰਦੀਆਂ 29 ਨਵੰਬਰ ਨੂੰ ਚੰਡੀਗੜ੍ਹ ਵਿਖੇ ਵਿਰੋਧ ਪ੍ਰਦਰਸ਼ਨ ਕਰਨਗੀਆਂ।