ਅੰਮ੍ਰਿਤਸਰ ਪੁਲਿਸ ਦਾ ਏਐਸਆਈ ਕਤਲ ਮਾਮਲੇ ’ਚ ਐਕਸ਼ਨ/ ਫਰਾਰ ਮੁਲਜ਼ਮ ਕਰਨਬੀਰ ਮੁਕਾਬਲੇ ਦੌਰਾਨ ਢੇਰ/ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ

0
1

 

ਏਐਸਆਈ ਕਤਲ ਮਾਮਲੇ ਨਾਲ ਜੁੜੇ ਕਰਨਬੀਰ ਸਿੰਘ ਕਰਨ ਦੀ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਰਨਬੀਰ ਸਿੰਘ ਕਰਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਇਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਟੀਮ ’ਤੇ ਕਥਿਤ ਤੌਰ ’ਤੇ ਗੋਲੀਬਾਰੀ ਕੀਤੀ ਗਈ, ਇਸ ਤੋਂ ਬਾਅਦ ਪੁਲਿਸ ਦੀ ਕੀਤੀ ਜਵਾਬੀ ਕਾਰਵਾਈ ਦੌਰਾਨ ਉਸ ਦੀ ਮੌਤ ਹੋ ਗਈ।
ਮੁਕਾਬਲੇ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਕਰਨਬੀਰ ਕਰਨ ਨੂੰ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰਨਬੀਰ ਕਰਨ ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਹੁਣ ਇਸ ਪੂਰੇ ਮਾਮਲੇ ਸਬੰਧੀ ਡੀ.ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਮੌਕੇ ’ਤੇ ਪਹੁੰਚ ਕੇ ਹੋਰ ਅਹਿਮ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here